ਜੰਮੂ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਟਾਂਡਾ ਪਹੁੰਚਣ ''ਤੇ ਸੰਤ ਬਾਬਾ ਗੁਰਦਿਆਲ ਸਿੰਘ ਵੱਲੋਂ ਨਿੱਘਾ ਸਵਾਗਤ
Tuesday, Nov 18, 2025 - 04:30 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਪੁਰਬ ਅਤੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਾਆਈ ਦਿਵਸ ਨੂੰ ਸਮਰਪਿਤ ਪਟਨ ਕਸ਼ਮੀਰ ਤੋਂ 15 ਨਵੰਬਰ ਨੂੰ ਆਰੰਭ ਹੋਏ ਮਹਾਨ ਨਗਰ ਕੀਰਤਨ ਦਾ ਬੀਤੀ ਦੇਰ ਰਾਤ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਜੀ ਦਾਰਾਪੁਰ ਟਾਂਡਾ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾਈ ਸ਼ਾਨੋ ਸ਼ੌਕਤ ਨਾਲ ਫੁੱਲਾਂ ਦੀ ਵਰਖਾ ਕਰਦੇ ਹੋਏ ਸ਼ਾਨਦਾਰ ਸਵਾਗਤ ਕੀਤਾ ਗਿਆ ਰਾਤ ਦਾ ਵਿਸ਼ਰਾਮ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਅੱਜ ਸਵੇਰੇ ਅਗਲੇ ਪੜਾਅ ਗੜਦੀਵਾਲ ਵਾਸਤੇ ਰਵਾਨਾ ਹੋਇਆ।
ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਵਿਸ਼ਾਲ ਨਗਰ ਕੀਰਤਨ ਨੂੰ ਫੁੱਲਾਂ ਦੀ ਵਰਖਾ ਕਰਦੇ ਹੋਏ ਅਗਲੇ ਪੜਾਅ ਲਈ ਰਵਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾ ਤੋਂ ਹੁੰਦਾ ਹੋਇਆ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਹਲਕਾ ਇੰਚਾਰਜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਕਮਲਜੀਤ ਸਿੰਘ ਤੁਲੀ, ਰੋਟਰੀ ਕਲੱਬ ਟਾਂਡਾ ਦੇ ਪ੍ਰਧਾਨ ਦੀਪਕ, ਸੇਵਾਦਾਰ ਗੁਰਦੀਪ ਸਿੰਘ ਮੂਮ, ਜੋਰਾਵਰ ਸਿੰਘ, ਸਰਬਜੀਤ ਸਿੰਘ ਮੋਮੀ , ਕੁਲਵਿੰਦਰ ਸਿੰਘ ਕਿੰਦਾ, ਕਸ਼ਮੀਰ ਸਿੰਘ ਬਬਲੂ, ਅਰਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
