ਕਾਂਗਰਸ ਦੀ ''ਜਨ ਜਾਗਰਣ'' ਮੁਹਿੰਮ ''ਚ ਪੰਜਾਬ ਦੇ 7 ਸਾਂਸਦਾਂ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਛਿੜੀ ਚਰਚਾ
Saturday, Nov 13, 2021 - 03:52 PM (IST)
ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦੇ ਇਕ ਮੰਚ 'ਤੇ ਆਉਣ ਤੋਂ ਬਾਅਦ ਭਾਵੇਂ ਹੀ ਪੰਜਾਬ ਕਾਂਗਰਸ 'ਚ ਸਭ ਕੁੱਝ ਠੀਕ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਪਾਰਟੀ ਵੱਲੋਂ ਜਵਾਹਰ ਲਾਲ ਨਹਿਰੂ ਜੀ ਦੇ ਜਨਮਦਿਨ ਮੌਕੇ ਸ਼ੁਰੂ ਕੀਤੀ ਜਾਣ ਵਾਲੀ 'ਜਨ ਜਾਗਰਣ' ਮੁਹਿੰਮ ਸਬੰਧੀ ਜਾਰੀ ਪ੍ਰੋਗਰਾਮ ਕੁੱਝ ਹੋਰ ਹੀ ਬਿਆਨ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਦੇ ਦਰਬਾਰ ਚੌਂਕੀ ਭਰਨ ਗਈ ਜਨਾਨੀ ਨਾਲ ਜੋ ਵਾਪਰਿਆ, ਸੁਣ ਕੰਬ ਗਿਆ ਹਰ ਕਿਸੇ ਦਾ ਦਿਲ
ਇਸ ਪ੍ਰੋਗਰਾਮ 'ਚ 7 ਸੰਸਦ ਮੈਂਬਰਾਂ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਕਾਂਗਰਸ ਵੱਲੋਂ ਐਲਾਨੇ ਗਏ ਦੇਸ਼ ਪੱਧਰੀ ਪ੍ਰੋਗਰਾਮ ਤਹਿਤ ਪੰਜਾਬ ਲਈ ਜੋ ਸ਼ਡਿਊਲ ਬਣਾਇਆ ਗਿਆ ਹੈ, ਉਸ 'ਚ ਮੰਤਰੀਆਂ ਨੂੰ ਜ਼ਿਲ੍ਹਾ ਵਾਈਜ਼ ਇੰਚਾਰਜ ਲਾਇਆ ਗਿਆ ਹੈ। ਇਸ ਸੂਚੀ 'ਚ ਸਾਬਕਾ ਅਤੇ ਮੌਜੂਦਾ ਵਿਧਾਇਕਾਂ, ਪਾਰਟੀ ਅਹੁਦਾ ਅਧਿਕਾਰੀਆਂ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸੰਤੋਖ ਸਿੰਘ ਚੌਧਰੀ ਦਾ ਨਾਂ ਤਾਂ ਸ਼ਾਮਲ ਹੈ ਪਰ 7 ਹੋਰ ਸਾਂਸਦਾਂ ਦਾ ਕੋਈ ਜ਼ਿਕਰ ਨਹੀਂ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਮਿਲਿਆ ਦੇਸ਼ ਦੇ ਸਰਵੋਤਮ ਕੇਂਦਰ ਦਾ ਐਵਾਰਡ
ਇਨ੍ਹਾਂ 'ਚ ਮੁੱਖ ਤੌਰ 'ਤੇ ਪਰਨੀਤ ਕੌਰ ਨੂੰ ਲੈ ਕੇ ਚਰਚਾ ਹੋ ਰਹੀ ਹੈ, ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਛੱਡਣ ਨੂੰ ਲੈ ਕੇ ਫਿਲਹਾਲ ਕੋਈ ਫ਼ੈਸਲਾ ਨਹੀਂ ਕੀਤਾ ਹੈ। ਇਸੇ ਤਰ੍ਹਾਂ ਰੋਜ਼ਾਨਾ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਮਨੀਸ਼ ਤਿਵਾੜੀ ਅਤੇ ਰਵਨੀਤ ਬਿੱਟੂ ਦਾ ਨਾਂ ਵੀ ਸੂਚੀ ਤੋਂ ਗਾਇਬ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਹਿੰਗੀ ਰੇਤ ਵੇਚਣ ਵਾਲਿਆਂ ਖ਼ਿਲਾਫ਼ ਸਰਕਾਰ ਸਖ਼ਤ, ਮੰਤਰੀ ਕੋਟਲੀ ਨੇ ਦਿੱਤੀ ਚਿਤਾਵਨੀ
ਦੂਜੇ ਪਾਸੇ ਸ਼ਮਸ਼ੇਰ ਸਿੰਘ ਦੂਲੋ, ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ ਅਤੇ ਜਸਬੀਰ ਸਿੰਘ ਡਿੰਪਾ ਨੂੰ ਵੀ ਹਾਈਕਮਾਨ ਦੇ ਨਿਰਦੇਸ਼ਾਂ 'ਤੇ ਪ੍ਰੋਗਰਾਮ ਤੋਂ ਦੂਰ ਰੱਖਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ