ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜੰਡਿਆਲਾ ਗੁਰੂ, ਅੱਧੀ ਰਾਤ ਨੂੰ ਵਾਪਰੀ ਵਾਰਦਾਤ

Monday, Sep 02, 2024 - 06:52 PM (IST)

ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜੰਡਿਆਲਾ ਗੁਰੂ, ਅੱਧੀ ਰਾਤ ਨੂੰ ਵਾਪਰੀ ਵਾਰਦਾਤ

ਜੰਡਿਆਲਾ (ਸ਼ਰਮਾ) : ਜੰਡਿਆਲਾ ਗੁਰੂ ਨੇੜੇ ਪੈਂਦੇ ਪਿੰਡ ਧਾਰੜ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਇਕ ਘਰ ਅੰਦਰ ਵੜ ਕੇ ਅੰਨ੍ਹਵਾਹ ਗੋਲੀਆਂ ਚਲਾ ਦਿੱਤੀਆਂ। ਘਰ ਵਿਚ ਮੌਜੂਦ ਔਰਤਾਂ ਨੇ ਲੁਕ ਕੇ ਆਪਣੀ ਜਾਨ ਬਚਾਈ। ਪੀੜਤ ਔਰਤ ਸ਼ਰਨਜੀਤ ਕੌਰ ਪਤਨੀ ਸਵ. ਦਿਲਬਾਗ ਸਿੰਘ ਵਾਸੀ ਪਿੰਡ ਧਾਰੜ ਨੇ ਦੱਸਿਆ ਕਿ ਉਹ ਅਤੇ ਉਸ ਦੀ ਰਿਸ਼ਤੇਦਾਰ ਬੱਚੇ ਸਮੇਤ ਘਰ ਵਿਚ ਇਕੱਲੀ ਸੀ। ਰਾਤ ਲਗਭਗ 8 ਵਜੇ ਦੇ ਕਰੀਬ ਗਾਂਧੀ ਨਾਮ ਦੇ ਵਿਅਕਤੀ ਨਾਲ ਮੋਟਰਸਾਈਕਲ 'ਤੇ 12-13 ਵਿਅਕਤੀ ਸਵਾਰ ਹੋ ਕੇ ਉਸ ਦੇ ਘਰ ਆਏ, ਮੁਲਜ਼ਮਾਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਜਿਨ੍ਹਾਂ ਨੇ ਉਸ ਦੇ ਘਰ ਦੀ ਭੰਨਤੋੜ ਕੀਤੀ ਅਤੇ ਗੋਲੀਆਂ ਵੀ ਚਲਾਈਆਂ, ਇਸ ਦੌਰਾਨ ਉਨ੍ਹਾਂ ਨੇ ਲੁਕ ਕੇ ਕੇ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ

ਰੰਜਿਸ਼ ਦਾ ਕਾਰਨ ਇਹ ਸੀ ਕਿ ਦੁਪਹਿਰ 2 ਵਜੇ ਦੇ ਕਰੀਬ ਉਸ ਦਾ ਲੜਕਾ ਸ਼ਾਲੂ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਧਾਰੜ ਪੈਟਰੋਲ ਪੰਪ ਦੇ ਥੋੜ੍ਹਾ ਪਿੱਛੇ ਆ ਕੇ ਮੁਲਜ਼ਮਾਂ ਨੇ ਉਸ ਕੋਲੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਨਿਕਲਿਆ, ਜਿਸ ਦੇ ਚੱਲਦੇ ਉਸ ਦੇ ਘਰ 'ਤੇ ਹਮਲਾ ਕੀਤਾ ਗਿਆ ਹੈ। ਪੀੜਤ ਵਲੋਂ ਇਸ ਸਬੰਧੀ ਜੰਡਿਆਲਾ ਪੁਲਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News