ਗੁਪਤ ਅੰਗ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

Monday, Jan 21, 2019 - 02:30 PM (IST)

ਗੁਪਤ ਅੰਗ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਜੰਡਿਆਲਾ ਗੁਰੂ (ਅਮਿਤ) : ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਮਲਕਪੁਰ 'ਚ ਇਕ ਨੌਜਵਾਨ ਦੀ ਗੁਪਤ ਅੰਗ 'ਚ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਪ੍ਰੀਤ ਨੇ ਦੱਸਿਆ ਕਿ ਕੁਲਦੀਪ ਸਿੰਘ ਸ਼ੁੱਕਰਵਾਰ ਖੇਤਾਂ 'ਚ ਗਿਆ ਸੀ, ਜਿਥੋਂ ਉਸ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਨਸ਼ਾ ਤਸਕਰ ਸੰਦੀਪ ਸਿੰਘ ਉਰਫ ਗਾਜਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


author

Baljeet Kaur

Content Editor

Related News