ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Friday, May 28, 2021 - 10:55 PM (IST)

ਜੰਡਿਆਲਾ-ਫਗਵਾੜਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਸਕੇ ਭਰਾਵਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਜਲੰਧਰ (ਮਹੇਸ਼)— ਇਥੋਂ ਦੇ ਜੰਡਿਆਲਾ-ਫਗਵਾੜਾ ਮਾਰਗ ’ਤੇ ਰਾਧਾ ਸੁਆਮੀ ਸਤਿਸੰਗ ਘਰ ਦੇ ਨੇੜੇ ਸ਼ੁੱਕਰਵਾਰ ਦੁਪਹਿਰ ਦੋ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਦੋ ਸਕੇ ਭਰਾ ਭਰਾਵਾਂ ਦੀ ਮੌਕੇ ’ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ।

ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ, ਖੇਤਾਂ 'ਚ ਮੋਟਰ 'ਤੇ ਲੱਗੇ ਟਰਾਂਸਫਾਰਮਰ ਨਾਲ ਲਿਆ ਫਾਹਾ

PunjabKesari

ਉਨ੍ਹਾਂ ਨੇ ਦੋਵੇਂ ਭਰਾਵਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਮਿ੍ਰਤਕਾਂ ਦੀ ਪਛਾਣ ਹਰਕਮਲ ਸਿੰਘ ਅਤੇ ਜਤਿੰਦਰ ਸਿੰਘ ਦੋਵੇਂ ਪੁੱਤਰ ਬਲਦੇਵ ਸਿੰਘ ਵਾਸੀ ਤੱਲ੍ਹਣ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਦੇ ਰੂਪ ’ਚ ਹੋਈ ਹੈ। ਦੋਵੇਂ ਨੌਜਵਾਨ ਆਲਟੋ ਗੱਡੀ ’ਚ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਆਲਟੋ ਗੱਡੀ ਚਿੱਥੜੇ ਤੱਕ ਉੱਡ ਗਏ। 

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ‘ਬਲੈਕ ਫੰਗਸ’ ਦੀ ਮਾਰ, ਦੋ ਹੋਰ ਮਰੀਜ਼ਾਂ ਨੇ ਤੋੜਿਆ ਦਮ

PunjabKesari

ਉਥੇ ਹੀ ਦੂਜੀ ਗੱਡੀ ’ਚ ਸਵਾਰ ਦੋ ਲੋਕ ਰਮਨ ਥਾਪਰ ਅਤੇ ਬਲਦੇਵ ਰਾਜ ਦੀ ਹਾਲਤ ਵੀ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਨਕੋਦਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਚੌਂਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੇ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਹਾਦਸੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਉਥੇ ਹੀ ਹਾਦਸੇ ਦੌਰਾਨ ਮੌਤ ਦੇ ਮੂੰਹ ’ਚ ਗਏ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਸਿਵਲ ਹਸਪਤਾਲ ’ਚ ਭੇਜ ਦਿੱਤੀਆਂ ਹਨ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਦੇ ਮੱਦੇਨਜ਼ਰ ਵਧਾਈ ਪਾਬੰਦੀਆਂ ਦੀ ਮਿਆਦ

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News