ਜੰਡਿਆਲਾ ਪੁਲਸ ਨੇ 3 ਏ. ਐੱਸ. ਆਈਜ਼ ਖ਼ਿਲਾਫ਼ ਦਰਜ ਕੀਤਾ ਕੇਸ, ਜਾਣੋ ਕੀ ਹੈ ਪੂਰਾ ਮਾਮਲਾ
Sunday, Jul 18, 2021 - 08:36 PM (IST)
ਅੰਮ੍ਰਿਤਸਰ (ਸੰਜੀਵ) : ਮਾਨਾਂਵਾਲਾ ਟੋਲ ਪਲਾਜ਼ਾ ’ਤੇ ਪੰਜਾਬ ਪੁਲਸ ਦੇ ਨਾਕੇ ਦੌਰਾਨ ਗੋਲੀਆਂ ਲੱਗਣ ਨਾਲ ਮਾਰੇ ਗਏ ਨੌਜਵਾਨ ਦੇ ਮਾਮਲੇ ’ਚ ਮਾਣਯੋਗ ਪੰਜਾਬ ਅਤੇ ਹਾਈ ਕੋਰਟ ਦੇ ਹੁਕਮਾਂ ’ਤੇ ਥਾਣਾ ਜੰਡਿਆਲਾ ਦੀ ਪੁਲਸ ਨੇ ਏ. ਐੱਸ. ਆਈ. ਵਿਨੋਦ ਕੁਮਾਰ , ਏ. ਐੱਸ. ਆਈ. ਦਰਸ਼ਨ ਸਿੰਘ ਅਤੇ ਏ. ਐੱਸ. ਆਈ. ਸੁਰਿੰਦਰ ਕੁਮਾਰ ਵਿਰੁੱਧ ਕੇਸ ਦਰਜ ਕੀਤਾ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ‘ਛੱਕਾ’
ਮਨਿੰਦਰਪਾਲ ਨੇ ਦੱਸਿਆ ਕਿ ਥਾਣਾ ਜੰਡਿਆਲਾ ਦੀ ਪੁਲਸ ਨੇ 8 ਦਸੰਬਰ 2020 ਨੂੰ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ, ਜਿਸ ਦੇ ਬਾਅਦ ਮਾਣਯੋਗ ਪੰਜਾਬ ਅਤੇ ਹਾਈ ਕੋਰਟ ਦੇ ਹੁਕਮਾਂ ’ਤੇ ਆਈ. ਜੀ. ਬਾਰਡਰ ਰੇਂਜ ਵਲੋਂ ਇਸ ਦੀ ਜਾਂਚ ਕੀਤੀ ਗਈ, ਜਿਸ ’ਚ ਉਸ ਦਾ ਭਰਾ ਇੰਦਰਜੀਤ ਸਿੰਘ ਜੋ ਕਾਰ ਖੋਹ ਕਿ ਅੰਮ੍ਰਿਤਸਰ ਨੂੰ ਆ ਰਿਹਾ ਸੀ, ਨਿੱਜਰਪੁਰਾ ਟੋਲ ਪਲਾਜ਼ਾ ’ਤੇ ਪੁਲਸ ਵਲੋਂ ਗੱਡੀ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਜਿਸ ਦੌਰਾਨ ਦੋ ਗੋਲੀਆਂ ਲੱਗਣ ’ਤੇ ਉਸ ਦੇ ਭਰਾ ਦੀ ਮੌਤ ਹੋ ਗਈ ਸੀ, ਜਿਸ ’ਚ ਉਕਤ ਪੁਲਸ ਅਧਿਕਾਰੀ ਮੁਲਜ਼ਮ ਪਾਏ ਗਏ ਜਿਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਵਿਵਾਦ ਦੌਰਾਨ ਵੱਡੀ ਖ਼ਬਰ, ਸੋਮਵਾਰ ਨੂੰ ਸੋਨੀਆ ਗਾਂਧੀ ਨੇ ਸੱਦੀ ਸਾਂਸਦਾ ਦੀ ਬੈਠਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?