ਸਿੰਚਾਈ ਘਪਲੇ ਸਬੰਧੀ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ
Saturday, Dec 31, 2022 - 11:25 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕਰੋੜਾਂ ਰੁਪਏ ਦੇ ਕਥਿਤ ਸਿੰਚਾਈ ਘਪਲੇ ਵਿਚ 7 ਤੋਂ 8 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਇਸ ਮਾਮਲੇ ’ਚ ਸਾਬਕਾ ਆਈ. ਏ. ਐੱਸ. ਅਧਿਕਾਰੀ ਕੇ. ਬੀ. ਐੱਸ. ਸਿੱਧੂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਘਪਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਵਿਜੀਲੈਂਸ ਨੇ ਦਸੰਬਰ 2017 ਵਿਚ ਹੀ ਗ੍ਰਿਫਤਾਰ ਕੀਤਾ ਸੀ। ਕੈਪਟਨ ਸਰਕਾਰ ਨੇ ਉਦੋਂ ਵਿਜੀਲੈਂਸ ਬਿਊਰੋ ਵੱਲੋਂ ਸੌਂਪੀ ਰਿਪੋਰਟ ਦੇ ਆਧਾਰ ’ਤੇ ਦੋਹਾਂ ਅਕਾਲੀ ਆਗੂਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਸਨ ਪਰ 3 ਸੀਨੀਅਰ ਬਿਊਰੋਕ੍ਰੇਟਸ ਤੋਂ ਪੁੱਛ-ਪੜਤਾਲ ਕੀਤੀ ਗਈ।