26 ਜਨਵਰੀ ਦੇ ਸਮਾਰੋਹਾਂ ਸਬੰਧੀ ਕੀਤੀ ਗਈ ਫੁੱਲ ਡਰੈੱਸ ਰਿਹਰਸਲ

01/24/2019 2:55:39 PM

ਲੁਧਿਆਣਾ (ਨਰਿੰਦਰ) : ਸ਼ਹਿਰ 'ਚ 26 ਜਨਵਰੀ ਦੇ ਸਮਾਰੋਹਾਂ ਨੂੰ ਲੈ ਕੇ ਵੀਰਵਾਰ ਨੂੰ ਫੁੱਲ ਡਰੈੱਸ ਰਿਹਰਸਲ ਦਾ ਪ੍ਰਬੰਧ ਕੀਤਾ ਗਿਆ। ਸ਼ਹਿਰ ਦੇ ਗੁਰੂ ਨਾਨਕ ਦੇਵ ਸਟੇਡੀਅਮ 'ਚ ਡਿਪਟੀ ਕਮਿਸ਼ਨਰ ਪਰਦੀਪ ਅਗਰਵਾਲ ਦੀ ਅਗਵਾਈ 'ਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਦੌਰਾਨ ਪਰੇਡ ਵਲੋਂ ਸਲਾਮੀ ਦਿੱਤੀ ਗਈ ਅਤੇ ਸਕੂਲੀ ਬੱਚਿਆਂ ਨੇ ਆਪੋ-ਆਪਣੇ ਪ੍ਰੋਗਰਾਮਾਂ ਦੀ ਰਿਹਰਸਲ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਦੀਪ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ 26 ਜਨਵਰੀ ਨੂੰ ਪਰੇਡ ਤੋਂ ਸਲਾਮੀ ਲੈਣਗੇ। ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ 'ਚ 26 ਜਨਵਰੀ ਦੇ ਸਮਾਰੋਹਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

Babita

This news is Content Editor Babita