ਪਟਿਆਲਾ ''ਚ ਚੱਲ ਰਹੀ ਜਾਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਕਿਸਾਨਾਂ ਨੇ ਰੁਕਵਾਈ, ਪਿਆ ਭੜਥੂ
Saturday, Jan 23, 2021 - 10:33 PM (IST)
ਪਟਿਆਲਾ (ਜੋਸਨ) - ਭੁਪਿੰਦਰਾ ਰੋਡ ਨੇੜੇ ਚੱਲ ਰਹੀ ਹਿੰਦੀ ਫ਼ਿਲਮ ਦੀ ਸ਼ੂਟਿੰਗ ਨੂੰ ਵੇਖ ਕੇ ਅੱਜ ਕਿਸਾਨ ਪੂਰੀ ਤਰ੍ਹਾਂ ਭੜਕ ਗਏ ਅਤੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸ਼ੂਟਿੰਗ ਨੂੰ ਰੁਕਵਾ ਦਿੱਤਾ। ਇਸ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਸ਼ੂਟਿੰਗ ਲਈ ਪੁੱਜੀ ਬਾਲੀਵੁੱਡ ਅਭਿਨੇਤਰੀ ਜਾਨਵੀ ਕਪੂਰ ਅਤੇ ਸਾਰੀ ਟੀਮ ਨੂੰ ਹੋਟਲ ਵਾਪਸ ਮੁੜਨਾ ਪਿਆ। ਇੱਥੇ ਹੀ ਬੱਸ ਨਹੀਂ ਕਿਸਾਨਾਂ ਨੇ ਫ਼ਿਲਮ ਟੀਮ ਦਾ ਵਿਰੋਧ ਕਰਦਿਆਂ ਇਕ ਨਿੱਜੀ ਹੋਟਲ ਦੇ ਬਾਹਰ ਜਾ ਕੇ ਵੀ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਬਠਿੰਡਾ ਪੁੱਜੇ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵਿਰੋਧ, ਕਿਸਾਨਾਂ ਨੇ ਤੋੜੇ ਪੁਲਸ ਦੇ ਬੈਰੀਕੇਡ
ਜਾਣਕਾਰੀ ਅਨੁਸਾਰ ਪਟਿਆਲਾ ਵਿਖੇ ਬਾਲੀਵੁੱਡ ਫਿਲਮ ਗੁੱਡਲੱਕ ਜੈਰੀ ਦੀ ਸ਼ੂਟਿੰਗ ਚੱਲ ਰਹੀ ਹੈ, ਜਿਸ ਤਹਿਤ ਸ਼ਨੀਵਾਰ ਨੂੰ ਭੁਪਿੰਦਰਾ ਰੋਡ ਵਿਖੇ ਫਿਲਮ ਦੀ ਟੀਮ ਸ਼ੂਟਿੰਗ ਕਰਨ ਲਈ ਪੁੱਜੀ ਸੀ। ਇਸ ਦੀ ਭਿਣਕ ਕਿਸਾਨ ਜਥੇਬੰਦੀ ਨੂੰ ਲੱਗੀ ਤਾਂ ਵੱਡੀ ਗਿਣਤੀ ਕਿਸਾਨ ਸ਼ੂਟਿੰਗ ਵਾਲੀ ਜਗ੍ਹਾ ’ਤੇ ਪੁੱਜ ਗਏ ਅਤੇ ਸ਼ੂਟਿੰਗ ਨਾ ਕਰਨ ਲਈ ਕਿਹਾ। ਇਸ ਮੌਕੇ ਫ਼ਿਲਮ ਅਭਿਨੇਤਰੀ ਜਾਨਵੀ ਕਪੂਰ ਵੀ ਮੌਕੇ ’ਤੇ ਮੌਜੂਦ ਸੀ। ਫ਼ਿਲਮ ਟੀਮ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਪਰ ਕੋਈ ਹੱਲ ਨਾ ਹੋ ਸਕਿਆ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਪਿਆਰ ਨਾਲ ਮਨਾਓਗੇ ਤਾਂ ਮੰਨ ਜਾਣਗੇ, ਤੁਸੀਂ ਡਾਂਗ ਚੁੱਕੋਗੇ ਤਾਂ ਉਹ ਵੀ ਚੁੱਕ ਲੈਣਗੇ : ਕੈਪਟਨ
ਕਿਸਾਨਾਂ ਦੇ ਗੁੱਸੇ ਨੂੰ ਵੇਖਦੇ ਹੋਏ ਫ਼ਿਲਮ ਟੀਮ ਸ਼ੂਟਿੰਗ ਰੋਕ ਕੇ ਆਪਣੇ ਹੋਟਲ ਵੱਲ ਤੁਰ ਪਈ ਅਤੇ ਕਿਸਾਨਾਂ ਦਾ ਵਫਦ ਵੀ ਇਨ੍ਹਾਂ ਪਿਛੇ ਹੋਟਲ ਤੱਕ ਪੁੱਜ ਗਿਆ ਅਤੇ ਗੇਟ ਦੇ ਬਾਹਰ ਨਾਅਰੇਬਾਜ਼ੀ ਕੀਤੀ ਗਈ। ਮੌਕੇ ’ਤੇ ਮੌਜੂਦ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਗੂ ਗੁਰਧਿਆਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ ਹੈ ਅਤੇ ਲੋਕਾਂ ਦੇ ਸਿਰ ’ਤੇ ਬੁਲੰਦੀਆਂ ਛੂਹਣ ਵਾਲੇ ਫ਼ਿਲਮੀ ਸਿਤਾਰਿਆਂ ਵੱਲੋਂ ਵੀ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਨਹੀਂ ਮਾਰਿਆ ਜਾ ਰਿਹਾ ਹੈ। ਇਸ ਕਰਕੇ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤਕ ਕਿਸਾਨ ਕਿਸੇ ਵੀ ਹਿੰਦੀ ਫ਼ਿਲਮ ਦੀ ਸ਼ੂਟਿੰਗ ਪੰਜਾਬ ’ਚ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਨਗਰ-ਨਿਗਮ ਚੋਣਾਂ ਤੋਂ ਬਾਅਦ ਸੂਬੇ ਦੀ ਜਨਤਾ 'ਤੇ ਨਵਾਂ ਬੋਝ ਪਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ