ਕਾਂਗਰਸ ਨੂੰ ਵੱਡਾ ਝਟਕਾ, ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲ
Wednesday, Feb 09, 2022 - 11:22 AM (IST)
ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ, ਜਦੋਂ ਪੁਰਾਣੇ ਟਕਸਾਲੀ ਕਾਂਗਰਸੀ ਗਿੱਲ ਪਰਿਵਾਰ ਦੇ ਹਰਪਿੰਦਰ ਸਿੰਘ ਰਾਜਨ ਗਿੱਲ ਅੱਜ ਅਕਾਲੀ ਦਲ 'ਚ ਸ਼ਾਮਲ ਹੋ ਗਏ। ਰਾਜਨ ਗਿੱਲ ਨੂੰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ 'ਚ ਸ਼ਾਮਲ ਕੀਤਾ। ਜਸਬੀਰ ਸਿੰਘ ਡਿੰਪਾ ਦੇ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਦਾਅਵੇਦਾਰ ਬਣਾਇਆ ਸੀ, ਜਿਸ ਤੋਂ ਡਿੰਪਾ ਦਾ ਪਰਿਵਾਰ ਨਾਰਾਜ਼ ਚੱਲ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ
ਦੱਸ ਦੇਈਏ ਕਿ ਰਾਜਨ ਗਿੱਲ ਨੇ ਤਾਂ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਸਨ, ਜੋ ਕਾਂਗਰਸ ਦੀ ਟਿਕਟ ਨਾ ਮਿਲਣ 'ਤੇ ਰੱਦ ਕਰ ਦਿੱਤੇ ਸਨ। ਰਾਜਨ ਗਿੱਲ ਦੇ ਪਰਿਵਾਰ ਦੀਆਂ ਆਮ ਆਦਮੀ ਪਾਰਟੀ 'ਚ ਵੀ ਜਾਣ ਦੀਆਂ ਚਰਚਾਵਾਂ ਸਨ, ਜਿਸ ’ਤੇ ਅੱਜ ਵਿਰਾਮ ਲੱਗ ਗਿਆ। ਡਿੰਪਾ ਦੇ ਦਾਦਾ ਗੁਰਦਿਤ ਸਿੰਘ ਸ਼ਾਹ ਆਜਾਦੀ ਘੁਲਾਟੀਏ ਰਹੇ ਤੇ ਪਿਤਾ ਬਿਆਸ ਸੰਤ ਸਿੰਘ ਲਿੱਦੜ ਬਿਆਸ ਹਲਕੇ ਤੋਂ ਵਿਧਾਇਕ ਰਹੇ ਹਨ। ਡਿੰਪਾ ਖੁਦ ਬਿਆਸ ਤੋਂ ਵਿਧਾਇਕ ਰਹੇ ਹਨ ਅਤੇ ਇਸ ਵੇਲੇ ਖਡੂਰ ਸਾਹਿਬ ਤੋਂ ਮੈੰਬਰ ਪਾਰਲੀਮੈਂਟ ਹਨ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਪੁਰਾਣਾ ਬਿਆਸ ਹਲਕਾ ਟੁੱਟਣ ਕਰਕੇ ਇਸ ਦੇ ਪਿੰਡ ਬਾਬਾ ਬਕਾਲਾ, ਜੰਡਿਆਲਾ ਤੇ ਖਡੂਰ ਸਾਹਿਬ 'ਚ ਚਲੇ ਜਾਣ ਕਰਕੇ ਡਿੰਪਾ ਦੇ ਪਰਿਵਾਰ ਦਾ ਇਨ੍ਹਾਂ ਹਲਕਿਆਂ ’ਚ ਕਾਫ਼ੀ ਪ੍ਰਭਾਵ ਹੈ, ਜਦਕਿ ਡਿੰਪਾ ਅੰਮ੍ਰਿਤਸਰ ਪੂਰਬੀ ਦੇ ਇੰਚਾਰਜ ਰਹੇ ਹਨ। ਨਵਜੋਤ ਸਿੱਧੂ ਦੇ ਕਾਂਗਰਸ 'ਚ ਆਉਣ 'ਤੇ ਉਹ ਇਹ ਹਲਕਾ ਛੱਡ ਕੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਨ ਸਭਾ ਚੋਣ ਲੜੇ ਸਨ। ਇਨ੍ਹਾਂ ਸੀਟਾਂ 'ਤੇ ਡਿੰਪਾ ਦੇ ਸਮਰਥਕ ਤੇ ਦੋ ਕੌਂਸਲਰ ਪਹਿਲਾਂ ਹੀ ਅਕਾਲੀ ਦਲ 'ਚ ਜਾ ਚੁੱਕੇ ਹਨ ਅਤੇ ਹੁਣ ਰਾਜਨ ਗਿੱਲ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਰਾਜਨ ਖੁਦ ਅੰਮ੍ਰਿਤਸਰ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਡਿੰਪਾ ਦੇ ਸਮਰਥਕ ਸਤਿੰਦਰ ਸਿੰਘ ਛੱਜਲਵੱਡੀ ਨੂੰ ਜੰਡਿਆਲਾ ਤੋਂ ਅਕਾਲੀ ਦਲ ਦੀ ਟਿਕਟ ਦੇ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ