ਜਸ਼ਨਜੋਤ ਸਿੰਘ ਨੇ ਜਿੱਤਿਆ ਸੋਨੇ ਦਾ ਤਮਗਾ
Saturday, Oct 21, 2017 - 07:28 AM (IST)
ਫ਼ਰੀਦਕੋਟ (ਜੱਸੀ) - 63ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬਲਜੀਤ ਕੌਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਯੋਗ ਸਰਪ੍ਰਸਤੀ ਅਤੇ ਸਹਾਇਕ ਜ਼ਿਲਾ ਸਿੱਖਿਆ ਅਫ਼ਸਰ ਖੇਡਾਂ ਨਰਿੰਦਰ ਕੌਰ ਸੰਧੂ ਦੀ ਅਗਵਾਈ 'ਚ ਕਰਵਾਈਆਂ ਗਈਆਂ। ਇਸ ਮੌਕੇ ਹੈਂਡਬਾਲ ਵਰਗ-17 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਜਸ਼ਨਜੋਤ ਸਿੰਘ ਨੇ ਫਰੀਦਕੋਟ ਦੀ ਟੀਮ ਵੱਲੋਂ ਭਾਗ ਲੈਂਦਿਆਂ ਸੋਨੇ ਦਾ ਤਮਗਾ ਜਿੱਤ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਪਹੁੰਚਣ 'ਤੇ ਡਾਇਰੈਕਟਰ/ਪ੍ਰਿੰਸੀਪਲ ਗੁਰਚਰਨ ਸਿੰਘ ਵੱਲੋਂ ਉਕਤ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਪੋਰਟਸ ਮੈਨੇਜਰ ਜੁਗਰਾਜ ਸਿੰਘ, ਕੋਚ ਗੁਰਜੰਟ ਸਿੰਘ, ਸੀਨੀਅਰ ਕੋਆਰਡੀਨੇਟਰ ਨਿਤਿਨ ਮਿੱਤਲ, ਰਾਕੇਸ਼ ਧਵਨ ਅਤੇ ਡੀ. ਪੀ. ਸਵਿੰਦਰ ਕੁਮਾਰ ਹਾਜ਼ਰ ਸਨ।
