ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣਾਂ ਲੜੇਗੀ 'ਜਸਲੀਨ ਪਟਿਆਲਾ', ਕੀਤਾ ਨਵੀਂ ਪਾਰਟੀ ਦਾ ਐਲਾਨ

Tuesday, Oct 12, 2021 - 03:47 PM (IST)

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣਾਂ ਲੜੇਗੀ 'ਜਸਲੀਨ ਪਟਿਆਲਾ', ਕੀਤਾ ਨਵੀਂ ਪਾਰਟੀ ਦਾ ਐਲਾਨ

ਲੁਧਿਆਣਾ (ਨਰਿੰਦਰ) : ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ਕਿੰਨਰ ਜਸਲੀਨ ਪਟਿਆਲਾ ਵੱਲੋਂ ਅੱਜ ਲੁਧਿਆਣਾ ਅੰਦਰ ਨਵੀਂ 'ਇਨਸਾਨੀਅਤ ਲੋਕ ਵਿਕਾਸ ਪਾਰਟੀ' ਦਾ ਐਲਾਨ ਕਰ ਦਿੱਤਾ ਗਿਆ। ਜਸਲੀਨ ਪਟਿਆਲਾ ਵੱਲੋਂ ਸ਼ਹੀਦਾਂ ਦੇ ਬੁੱਤਾਂ ਅੱਗੇ ਨਤਮਸਤਕ ਹੋ ਕੇ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ 'ਨਵਜੋਤ ਸਿੱਧੂ' ਦਾ ਅਸਤੀਫ਼ਾ

ਇਸ ਦੌਰਾਨ ਜਸਲੀਨ ਪਟਿਆਲਾ ਨੇ ਕਿਹਾ ਕਿ ਉਹ ਪਟਿਆਲਾ ਤੋਂ ਹੀ ਚੋਣ ਲੜੇਗੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਚੋਣ ਮੈਦਾਨ ਵਿਚ ਉਤਰੇਗੀ। ਜਸਲੀਨ ਪਟਿਆਲਾ ਨੇ ਕਿਹਾ ਕਿ ਅੱਜ ਸਾਰੇ ਸ਼ਹੀਦਾਂ ਨੂੰ ਯਾਦ ਤਾਂ ਕਰਦੇ ਹਨ ਪਰ ਉਨ੍ਹਾਂ ਦੀ ਸੋਚ 'ਤੇ ਪਹਿਰਾ ਨਹੀਂ ਦਿੱਤਾ ਜਾਂਦਾ। ਉਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਸਭ ਤੋਂ ਪਹਿਲਾਂ ਮੰਤਵ ਹੀ ਕਿਸਾਨਾਂ ਦੇ ਹੱਕ ਵਿੱਚ  ਆਵਾਜ਼ ਬੁਲੰਦ ਕਰਨਾ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਨੂੰ ਐਕਸਚੇਂਜ ਦੇ 16 ਰੁਪਏ ਦੇ ਮੁਕਾਬਲੇ 'ਟਾਟਾ' ਦੇਵੇਗਾ 5.50 ਰੁਪਏ ਪ੍ਰਤੀ ਯੂਨਿਟ ਬਿਜਲੀ

ਉਨ੍ਹਾਂ ਕਿਹਾ ਕਿ ਉਹ ਹਾਲਾਂਕਿ ਸਾਰੀਆਂ ਸੀਟਾਂ 'ਤੇ ਚੋਣਾਂ ਨਹੀਂ ਲੜ ਪਾਉਣਗੇ ਪਰ ਉਹ ਵੱਧ ਤੋਂ ਵੱਧ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨਗੇ। ਜਸਲੀਨ ਪਟਿਆਲਾ ਨੇ ਇਹ ਵੀ ਕਿਹਾ ਕਿ ਅੱਜ ਸਾਰੀਆਂ ਹੀ ਪਾਰਟੀਆਂ ਭ੍ਰਿਸ਼ਟਾਚਾਰ ਨਾਲ ਲਿਪਤ ਹਨ ਅਤੇ ਜਨਤਾ ਨੂੰ ਅਜਿਹੀ ਪਾਰਟੀ ਦੀ ਲੋੜ ਹੈ, ਜੋ ਆਮ ਲੋਕਾਂ ਦੀ ਗੱਲ ਕਰ ਸਕੇ ਅਤੇ ਕਿਸਾਨਾਂ ਦੇ ਨਾਲ ਖੜ੍ਹੀ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ਹੇਠ 8 ਲੋਕ ਗ੍ਰਿਫ਼ਤਾਰ, 7260 ਕੁਇੰਟਲ ਝੋਨੇ ਸਣੇ 7 ਵਾਹਨ ਜ਼ਬਤ

ਉਸ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹਦੀ ਆਈ ਹੈ ਅਤੇ ਹੁਣ ਵੀ ਇਸ ਪਾਰਟੀ ਦਾ ਗਠਨ ਸਿਰਫ਼ ਕਿਸਾਨਾਂ ਲਈ ਹੀ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News