ਜਸਪਾਲ ਮੌਤ ਮਾਮਲੇ ''ਚ ਮੁੱਖ ਮੁਲਜ਼ਮ ਕਾਬੂ, ਪਰਿਵਾਰ ਲਈ ਸਰਕਾਰ ਦਾ ਵੱਡਾ ਐਲਾਨ
Friday, Jun 07, 2019 - 07:04 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਪੁਲਸ ਦੀ ਹਿਰਾਸਤ ਵਿਚ ਮਾਰੇ ਗਏ ਜਸਪਾਲ ਸਿੰਘ ਦੇ ਪਰਿਵਾਰ ਵਲੋਂ ਪਿਛਲੇ ਕਈ ਦਿਨਾਂ ਤੋਂ ਲਗਾਇਆ ਗਿਆ ਧਰਨਾ ਸਮਾਪਤ ਕਰ ਲਿਆ ਗਿਆ ਹੈ। ਜਸਪਾਲ ਦੇ ਪਰਿਵਾਰ ਵਲੋਂ ਧਰਨਾ ਸਮਾਪਤ ਕਰਨ ਦਾ ਫੈਸਲਾ ਇਸ ਮਾਮਲੇ ਵਿਚ ਮੁੱਖ ਦੋਸ਼ੀ ਰਣਧੀਰ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਲਿਆ ਗਿਆ ਹੈ। ਪੁਲਸ ਨੇ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ 5 ਲੱਖ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਦੂਜੇ ਪਾਸੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਨੇ ਪਰਿਵਾਰ ਦੇ ਸਮਝੌਤਾ ਕਰਨ ਵਾਲੇ ਫੈਸਲੇ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਉਹ ਪਰਿਵਾਰ ਦੇ ਨਾਲ ਹਨ ਪਰ ਸਮਝੌਤਾ ਕਰਨ ਦਾ ਫੈਸਲਾ ਪਰਿਵਾਰ ਦਾ ਆਪਣਾ ਹੈ।