ਪੁਲਸ ਹਿਰਾਸਤੀ ਮੌਤ ਮਾਮਲੇ 'ਚ ਇਕ ਮੁਲਜ਼ਮ ਕਾਬੂ
Tuesday, Jun 04, 2019 - 11:21 AM (IST)

ਫਰੀਦਕੋਟ (ਜਗਤਾਰ) - ਪੁਲਸ ਹਿਰਾਸਤ 'ਚ ਹੋਈ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਜਸਵੰਤ ਸਿੰਘ ਬਿੱਟਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਦੋਸ਼ੀ ਰਣਬੀਰ ਸਿੰਘ ਦਾ ਸਾਥੀ ਹੈ, ਜਿਸ ਦੇ ਤਹਿਤ ਜਸਪਾਲ ਨੂੰ ਪੁਲਸ ਨੇ ਕਾਬੂ ਕੀਤਾ ਸੀ। ਦੱਸ ਦੇਈਏ ਕਿ ਇਸ ਮਾਮਲੇ ਦਾ ਮੁੱਖ ਦੋਸ਼ੀ ਰਣਬੀਰ ਸਿੰਘ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।
ਜ਼ਿਕਰਯੋਗ ਹੈ ਕਿ ਜਸਪਾਲ ਦੀ ਮੌਤ ਫਰੀਦਕੋਟ ਪੁਲਸ ਦੀ ਹਿਰਾਸਤ 'ਚ 18 ਮਈ ਨੂੰ ਹੋਈ ਸੀ। ਪੁਲਸ ਨੇ ਦਾਅਵਾ ਕੀਤਾ ਸੀ ਕਿ ਜਸਪਾਲ ਨੇ ਪੁਲਸ ਹਿਰਾਸਤ 'ਚ ਖੁਦਕੁਸ਼ੀ ਕੀਤੀ ਸੀ, ਜਿਸ ਦੀ ਲਾਸ਼ ਨੂੰ ਸੀ.ਆਈ.ਸਟਾਫ ਦੇ ਇੰਚਾਰਜ ਨਰਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਖੁਰਦ-ਬੁਰਦ ਕਰ ਦਿੱਤੀ ਸੀ। ਇਸ ਤੋਂ ਬਾਅਦ ਨਰਿੰਦਰ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਮ੍ਰਿਤਕ ਜਸਪਾਲ ਦਾ ਪਰਿਵਾਰ ਉਸ ਦੀ ਲਾਸ਼ ਲੈਣ ਲਈ ਪਿਛਲੇ ਕਈ ਦਿਨਾਂ ਤੋਂ ਐੱਸ.ਐੱਸ.ਪੀ. ਦਫਤਰ ਦੇ ਬਾਹਰ ਧਰਨਾ ਲੱਗਾ ਕੇ ਬੈਠਾ ਹੋਇਆ ਹੈ, ਜਿਸ 'ਚ ਕਈ ਸਿਆਸੀ ਆਗੂ ਅਤੇ ਲੋਕਾਂ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟਾਵਾ ਕੀਤਾ ਗਿਆ।