ਜਸਪਾਲ ਢਿੱਲੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ NRI ਕੁਆਰਡੀਨੇਟਰ ਨਿਯੁਕਤ
Friday, Apr 12, 2019 - 08:59 PM (IST)
ਚੰਡੀਗੜ੍ਹ,(ਰਮਨ) : ਪੰਜਾਬ ਪ੍ਰਦੇਸ਼ ਕਮੇਟੀ 'ਚ ਜਸਪਾਲ ਢਿੱਲੋ ਨੂੰ ਬਤੌਰ ਐਨ. ਆਰ. ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਢਿੱਲੋ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰ ਵਲੋਂ ਕੀਤੀ ਗਈ ਹੈ। ਪੰਜਾਬ ਤੇ ਵਿਦੇਸ਼ਾਂ 'ਚ ਪਾਰਟੀ ਨਾਲ ਸਬੰਧਿਤ ਵੱਖ-ਵੱਖ ਐਨ. ਆਰ. ਆਈ. ਗਤੀਵਿਧੀਆਂ ਤੇ ਤਾਲਮੇਲ ਦਾ ਕੰਮ ਕਾਜ ਹੁਣ ਜਸਪਾਲ ਢਿੱਲੋ ਦੇਖਣਗੇ। ਮੌਜੂਦਾ ਸਮੇਂ 'ਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ। ਇਸ ਤੋਂ ਇਲਾਵਾ ਉਹ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਫਿਲਮ ਸੇਂਸਰ ਬੋਰਡ ਦੇ ਮੈਂਬਰ ਵੀ ਰਹੇ ਹਨ। ਇਸ ਮੌਕੇ 'ਤੇ ਢਿੱਲੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦਾ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਨ ਲਈ ਵਿਸ਼ੇਸ਼ ਰੂਪ ਨਾਲ ਧੰਨਵਾਦ ਕੀਤਾ ਤੇ ਇਹ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖੜ੍ਹਾ ਉਤਰਨ ਲਈ ਦਿਨ-ਰਾਤ ਇਕ ਕਰ ਦੇਣਗੇ।