ਜਸਪ੍ਰੀਤ ਸਿੰਘ ਧਾਲੀਵਾਲ ''ਖੇਲੋ ਇੰਡੀਆ ਪੈਰਾ ਸਪੋਰਟਸ ਪੰਜਾਬ'' ਦੇ ਨੋਡਲ ਅਫ਼ਸਰ ਨਿਯੁਕਤ
Thursday, Dec 07, 2023 - 07:28 PM (IST)
ਜੈਤੋ (ਪਰਾਸ਼ਰ) : ਬੋਸ਼ੀਆ ਫੈੱਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਤੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਜੋ ਕਿ ਕਈ ਦੇਸ਼ਾਂ 'ਚ ਖਿਡਾਰੀਆਂ ਦੀ ਅਗਵਾਈ ਕਰ ਚੁੱਕੇ ਹਨ, ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਮਹਿਲਾ ਵੱਲੋਂ 10 ਤੋਂ 17 ਦਸੰਬਰ 2023 ਤੱਕ ਦਿੱਲੀ ਵਿਖੇ ਹੋਣ ਵਾਲੀਆਂ ਨੈਸ਼ਨਲ ਚੈਂਪੀਅਨਸ਼ਿਪ ਖੇਲੋ ਇੰਡੀਆ ਪੈਰਾ ਗੇਮਜ਼ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਗਠਿਤ ਰਾਜ ਵਿਕਲਾਂਗਤਾ ਸਲਾਹਕਾਰ ਬੋਰਡ ਪੰਜਾਬ ਦੇ ਮੈਂਬਰ ਵਜੋਂ ਵੀ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ : ਸਹਿਕਾਰਤਾ ਵਿਭਾਗ ਦੇ ਸੁਪਰਡੈਂਟ ਨੇ ਕੀਤੀ ਖੁਦਕੁਸ਼ੀ, ਪਤਨੀ ਨਾਲ ਝਗੜੇ ਕਾਰਨ ਰਹਿੰਦਾ ਸੀ ਪ੍ਰੇਸ਼ਾਨ
ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੌਂਪੀਆਂ ਗਈਆਂ ਇਨ੍ਹਾਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ 'ਤੇ ਬੋਸ਼ੀਆ ਫੈੱਡਰੇਸ਼ਨ ਆਫ਼ ਇੰਡੀਆ ਦੇ ਅਧਿਕਾਰੀ ਸਮਿੰਦਰ ਸਿੰਘ ਢਿੱਲੋਂ, ਡਾ. ਰਮਨਦੀਪ ਸਿੰਘ, ਦਵਿੰਦਰ ਸਿੰਘ ਟਫੀ ਬਰਾੜ, ਪ੍ਰਮੋਦ ਧੀਰ, ਗੁਰਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਰਾੜ, ਜਗਰੂਪ ਸਿੰਘ ਸੂਬਾ, ਮਨਪ੍ਰੀਤ ਸਿੰਘ ਸੇਖੋਂ, ਜਸਿੰਦਰ ਸਿੰਘ, ਯਾਦਵਿੰਦਰ ਕੌਰ, ਜਸਵਿੰਦਰ ਸਿੰਘ ਧਾਲੀਵਾਲ, ਨਵੀ ਸ਼ਰਮਾ, ਜਸਵੰਤ ਢਿੱਲੋਂ ਆਦਿ ਨੇ ਪੰਜਾਬ ਸਰਕਾਰ ਦਾ ਤਹਿ-ਦਿਲੋਂ ਧੰਨਵਾਦ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8