ਪਿੰਡ ਰੋਡੇ ਦੇ ਜਸਪ੍ਰੀਤ ਸਿੰਘ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ

Monday, Nov 27, 2023 - 06:39 PM (IST)

ਪਿੰਡ ਰੋਡੇ ਦੇ ਜਸਪ੍ਰੀਤ ਸਿੰਘ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ

ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲੇ 26 ਸਾਲਾ ਜਸਪ੍ਰੀਤ ਸਿੰਘ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਲਗਭਗ 5 ਸਾਲ ਪਹਿਲਾਂ ਗਿਆ ਸੀ। ਬੀਤੇ ਕਲ ਜਦੋਂ ਉਹ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਜਸਪ੍ਰੀਤ ਸਿੰਘ ਦੇ ਦੋ ਭਰਾ ਅਤੇ ਇਕ ਭੈਣ ਹੈ ਜੋ ਪਿੰਡ ਰੋਡੇ ਵਿਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ ਕਿਉਂਕਿ ਜਸਪ੍ਰੀਤ ਸਿੰਘ ਦੇ ਪਿਤਾ ਦੀ ਬਚਪਨ ਵਿਚ ਮੌਤ ਹੋ ਗਈ ਸੀ ਜਿਸ ਕਰਕੇ ਉਨ੍ਹਾਂ ਨੂੰ ਨਾਨਕੇ ਪਰਿਵਾਰ ਨੇ ਪਾਲਿਆ ਸੀ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ

ਮਨੀਲਾ ਵਿਖੇ ਜਸਪ੍ਰੀਤ ਸਿੰਘ ਦੇ ਕਤਲ ਤੋਂ ਬਾਅਦ ਜਿੱਥੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਪੁੱਤਰ ਦੇ ਕਤਲ ਕਾਰਣ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ, ਘਟਨਾ ਦੇਖ ਸੇਵਾਦਾਰਾਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News