ਹਰਿਆਣਾ ਸਰਕਾਰ ਦੀਆਂ ਰੋਕਾਂ ਨੂੰ ਗਾਇਕ ਜੱਸ ਬਾਜਵਾ ਨੇ ਇੰਝ ਕੀਤਾ ਪਾਰ, ਵੀਡੀਓ ਵਾਇਰਲ
Friday, Nov 27, 2020 - 04:49 PM (IST)
ਜਲੰਧਰ (ਬਿਊਰੋ) - 'ਦਿੱਲੀ ਚੱਲੋ' ਦੇ ਨਾਅਰੇ ਨਾਲ ਕਿਸਾਨ ਵੀਰ ਲਗਾਤਾਰ ਅੱਗੇ ਵੱਧ ਰਹੇ ਹਨ। ਠੰਡ ਦੀ ਪਰਵਾਹ ਨਾ ਕਰਦੇ ਹੋਏ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੋਂ ਪੰਜਾਬੀ ਕਲਾਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰ ਰਹੇ ਹਨ। ਅਜਿਹੇ 'ਚ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਪੰਜਾਬੀ ਮਿਊਜ਼ਿਕ ਇੰਡਸਟਰੀ ਪੂਰਾ ਸਾਥ ਦੇ ਰਹੀ ਹੈ। ਪੰਜਾਬੀ ਗਾਇਕ ਕਿਸਾਨਾਂ ਨਾਲ ਦਿੱਲੀ ਵਲੋਂ ਨੂੰ ਅੱਗੇ ਵੱਧ ਰਹੇ ਹਨ। ਅਜਿਹੇ 'ਚ ਜੱਸ ਬਾਜਵਾ ਦਾ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਅੱਗੇ ਨਾ ਵੱਧਣ ਲਈ ਰਾਹਾਂ 'ਚ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾਏ ਹੋਏ ਸਨ ਪਰ ਕਿਸਾਨਾਂ ਨੇ ਹਰ ਰੁਕਾਵਟ ਨੂੰ ਪਾਰ ਕਰਕੇ ਅੱਗੇ ਵੱਧ ਰਹੇ ਹਨ। ਇਸ ਵੀਡੀਓ 'ਚ ਗਾਇਕ ਜੱਸ ਬਾਜਵਾ ਕਹੀ ਲੈ ਕੇ ਕਿਸਾਨ ਵੀਰਾਂ ਨਾਲ ਮਿਲਕੇ ਮਿੱਟੀ ਨੂੰ ਪਾਸੇ ਕਰਕੇ ਲੰਘਣ ਲਈ ਰਾਹ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਦਿੱਲੀ ਪਹੁੰਚੇ ਦੀਪ ਸਿੱਧੂ, ਕਿਸਾਨਾਂ ਨੂੰ ਕੀਤੀ ਇਹ ਖ਼ਾਸ ਅਪੀਲ (ਵੀਡੀਓ)
ਦਿੱਲੀ ਸਰਕਾਰ ਨੇ ਠੁਕਰਾਈ 9 ਸਟੇਡੀਅਮ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ
ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ। ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦੱਸਿਆ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਦਿੱਲੀ ਸਰਕਾਰ ਨੂੰ ਨਸੀਹਤ ਦਿੰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਲਈ ਆਖਿਆ ਹੈ।
ਇਹ ਖ਼ਬਰ ਵੀ ਪੜ੍ਹੋ : ਹਰਿਆਣਾ ਪੁਲਸ ਦੇ ਹੰਝੂ ਬੰਬ ਨੂੰ ਠੁੱਸ ਕਰਨ ਵਾਲੇ ਬਹਾਦਰ ਕਿਸਾਨ ਦੀ ਦਰਸ਼ਨ ਔਲਖ ਨੇ ਦੱਸੀ ਪੂਰੀ ਕਹਾਣੀ
ਆਮ ਆਦਮੀ ਪਾਰਟੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਸ਼ਾਂਤਮਈ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਆਇਆ ਹੈ। ਕੇਂਦਰ ਵਲੋਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਗ਼ਲਤ ਕਰਾਰ ਦਿੱਤਾ ਹੈ। 'ਆਪ' ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ 'ਆਪ' ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਆਦਿ ਦੀ ਵਿਵਸਥਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ, ਖਾਣ-ਪੀਣ ਦੀ ਵਿਵਸਥਾ ਵੀ ਕਰੇਗਾ ਅਤੇ ਕਿਸਾਨਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਹਰ ਮਦਦ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਕੰਗਨਾ ਰਣੌਤ ਦੀ ਹਾਈ ਕੋਰਟ 'ਚ ਵੱਡੀ ਜਿੱਤ, BMC ਦਾ ਨੋਟਿਸ ਖਾਰਜ, ਨੁਕਸਾਨ ਦਾ ਵੀ ਮਿਲੇਗਾ ਮੁਆਵਜ਼ਾ