ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ 'ਚ ਬੇਸੁੱਧ ਹੋਏ ਗਾਇਕ
Tuesday, Jul 28, 2026 - 01:55 PM (IST)
ਮਨੋਰੰਜਨ ਡੈਸਕ - ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੇ ਪਰਿਵਾਰ ਲਈ ਦੁਖਦਾਈ ਖ਼ਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਮਾਂ ਸਰਦਾਰਨੀ ਰਵਿੰਦਰ ਕੌਰ ਦਾ ਕੈਂਸਰ ਕਾਰਨ ਦੇਹਾਂਤ ਹੋ ਗਿਆ ਸੀ। ਉਹ ਪਿਛਲੇ ਛੇ ਮਹੀਨਿਆਂ ਤੋਂ ਬਿਮਾਰ ਸੀ ਅਤੇ ਦਿੱਲੀ ਦੇ ਇਕ ਹਸਪਤਾਲ 'ਚ ਇਲਾਜ ਅਧੀਨ ਸੀ। 27 ਜੁਲਾਈ, 2026 ਨੂੰ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ।

ਪਰਿਵਾਰ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਹ ਲੰਬੀ ਬਿਮਾਰੀ ਤੋਂ ਬਾਅਦ ਚੱਲ ਵਸੇ। ਜਿਵੇਂ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਆਈ, ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਫੈਲ ਗਈ। ਜੱਸੀ ਗਿੱਲ ਦੇ ਪ੍ਰਸ਼ੰਸਕ ਵੀ ਸੋਸ਼ਲ ਮੀਡੀਆ ਰਾਹੀਂ ਪਰਿਵਾਰ ਨਾਲ ਦੁੱਖ ਅਤੇ ਸੰਵੇਦਨਾ ਪ੍ਰਗਟ ਕਰ ਰਹੇ ਹਨ।

ਜੱਸੀ ਗਿੱਲ ਦੀ ਮਾਂ ਰਵਿੰਦਰ ਕੌਰ ਦੀਆਂ ਅੰਤਿਮ ਰਸਮਾਂ ਅੱਜ ਸਵੇਰੇ 10:30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਪਾਇਲ (ਲੁਧਿਆਣਾ) 'ਚ ਕੀਤੀਆਂ ਗਈਆਂ, ਜਿਸ ਦੌਰਾਨ ਸਾਰੇ ਰਿਸ਼ਤੇਦਾਰ ਅਤੇ ਨਜ਼ਦੀਕੀ ਪਰਿਵਾਰਕ ਮੈਂਬਰ ਅੰਤਿਮ ਵਿਦਾਇਗੀ 'ਚ ਸ਼ਾਮਲ ਹੋਏ ਅਤੇ ਨਾਲ ਹੀ ਬਹੁਤ ਸਾਰੇ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਸ ਮੁਸ਼ਕਲ ਸਮੇਂ ਦੌਰਾਨ ਹਰ ਕੋਈ ਜੱਸੀ ਗਿੱਲ ਅਤੇ ਉਸਦੇ ਪਰਿਵਾਰ ਲਈ ਤਾਕਤ ਲਈ ਪ੍ਰਾਰਥਨਾ ਕਰ ਰਿਹਾ ਹੈ। ਜੱਸੀ ਗਿੱਲ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਮਾਂ ਦੇ ਦੇਹਾਂਤ 'ਤੇ ਬਹੁਤ ਦੁਖੀ ਹਨ। ਇਸ ਮੁਸ਼ਕਲ ਸਮੇਂ ਵਿੱਚ ਉਸਦੇ ਅਜ਼ੀਜ਼ ਪਰਿਵਾਰ ਦੇ ਨਾਲ ਖੜ੍ਹੇ ਹਨ।

