ਪੰਜਾਬੀ ਗਾਇਕ ਜੱਸੀ ਜਸਰਾਜ ਭਾਜਪਾ ’ਚ ਸ਼ਾਮਲ, ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਪਾਰਟੀ ’ਚ ਸਵਾਗਤ
Saturday, Feb 12, 2022 - 03:08 PM (IST)
ਚੰਡੀਗੜ੍ਹ (ਬਿਊਰੋ)– ਆਏ ਦਿਨ ਮਸ਼ਹੂਰ ਪੰਜਾਬੀ ਕਲਾਕਾਰ ਰਾਜਨੀਤਕ ਪਾਰਟੀਆਂ ’ਚ ਸ਼ਾਮਲ ਹੋ ਰਹੇ ਹਨ। ਹੋਬੀ ਧਾਲੀਵਾਲ ਮਾਹੀ ਗਿੱਲ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਗਾਇਕ ਜੱਸੀ ਜਸਰਾਜ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਜੱਸੀ ਜਸਰਾਜ ਦਾ ਪਾਰਟੀ ’ਚ ਸਵਾਗਤ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਸਮੁੰਦਰ ਕੰਢੇ ਕਬੂਤਰਾਂ ਨਾਲ ਮਸਤੀ ਕਰਦੀ ਦਿਸੀ ਸ਼ਹਿਨਾਜ਼ ਗਿੱਲ, ਲਿਖੀ ਇਹ ਗੱਲ
ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜੱਸੀ ਜਸਰਾਜ ਨੇ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਹਨੀ ਸਿੰਘ ਤੇ ਸਿੱਧੂ ਮੂਸੇ ਵਾਲਾ ’ਤੇ ਮੁੜ ਨਿਸ਼ਾਨਾ ਵਿੰਨ੍ਹਿਆ ਹੈ।
ਜੱਸੀ ਜਸਰਾਜ ਨੇ ਕਿਹਾ ਕਿ ਪੰਜਾਬੀ ਮਿਊਜ਼ਿਕ ’ਚ ਇਨ੍ਹਾਂ ਵਲੋਂ ਅਸ਼ਲੀਲਤਾ ਤੇ ਗੰਨ ਕਲਚਰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦਾ ਉਨ੍ਹਾਂ ਨੇ ਬਿਨਾਂ ਡਰੇ ਵਿਰੋਧ ਕੀਤਾ ਹੈ।
ਇਸ ਦੇ ਨਾਲ ਹੀ ਜੱਸੀ ਜਸਰਾਜ ਨੇ ਲੋਕਾਂ ਦਾ ਉਤਸ਼ਾਹ ਵਧਾਉਂਦਿਆਂ ਜੈਕਾਰੇ ਵੀ ਲਗਾਏ। ਦੱਸ ਦੇਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ। ਹਾਲਾਂਕਿ ਆਮ ਆਦਮੀ ਪਾਰਟੀ ’ਚ ਉਨ੍ਹਾਂ ਦਾ ਸਫਰ ਜ਼ਿਆਦਾ ਦੇਰ ਨਹੀਂ ਚੱਲਿਆ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।