ਵਿਧਾਇਕ ਦੇ ਪੁੱਤਰਾਂ ਨੂੰ ਨੌਕਰੀ ਦੇਣ ਨਾਲ ਕਾਂਗਰਸੀ ਭਾਈ-ਭਤੀਜਾਵਾਦ ਸਾਹਮਣੇ ਆਇਆ : ਗੜ੍ਹੀ

06/20/2021 10:41:16 PM

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਨਾਲ ਜਿੱਥੇ ਕਾਂਗਰਸੀ ਭਾਈ ਭਤੀਜਾਵਾਦ ਸਾਹਮਣੇ ਆਇਆ ਹੈ, ਉਥੇ ਹੀ ਘਰ-ਘਰ ਨੌਕਰੀ ਦੇਣ ਦੇ ਖੋਖਲੇ ਕਾਂਗਰਸੀ ਵਾਅਦੇ ਨਾਲ ਲੱਖਾਂ ਬੇਰੁਜ਼ਗਾਰਾ ਨਾਲ ਧੋਖਾ ਵੀ ਸਾਹਮਣੇ ਆਇਆ। ਤਾਜ਼ਾ ਘਟਨਾਕ੍ਰਮ ਵਿਚ ਲੁਧਿਆਣਾ ਉੱਤਰੀ ਵਿਧਾਨ ਸਭਾ ਦੇ ਛੇ ਵਾਰੀ ਦੇ ਵਿਧਾਇਕ ਰਾਕੇਸ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ-ਤਹਿਸੀਲਦਾਰ ਦੀ ਨੌਕਰੀ ਦੇਣਾ ਹੈ ਜਿਸਦੇ ਪਿੱਛੇ ਕਾਰਨ 34 ਸਾਲ ਪਹਿਲਾਂ 1987 ’ਚ ਉਸ ਦੇ ਦਾਦਾ ਜੋਗਿੰਦਰਪਾਲ ਪਾਂਡੇ ਦੀ ਗੋਲ਼ੀ ਲੱਗਣ ਨਾਲ ਹੋਈ ਮੌਤ ਹੈ। ਜਦਕਿ ਦੂਜੀ ਨੌਕਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਨੂੰ ਇੰਸਪੈਕਟਰ ਦੀ ਨੌਕਰੀ ਦੇਣ ਦਾ ਮਾਮਲਾ ਹੈ ਜੋ ਕਿ ਭਾਈ-ਭਤੀਜਾਵਾਦ ਦਾ ਮੁਜ਼ਾਹਰਾ ਹੈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ

ਗੜ੍ਹੀ ਨੇ ਕਿਹਾ ਕਿ ਇਸ ਤੋਂ ਪਹਿਲਾ ਕਾਂਗਰਸ ਸਰਕਾਰ ਨੇ 2017 ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਮੋਜੂਦਾ ਵਿਵਾਦਮਈ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਸਕੇ ਭਰਾ ਗੁਰਇਕਬਾਲ ਸਿੰਘ ਨੂੰ ਡੀ. ਐੱਸ. ਪੀ. ਦੀ ਨੌਕਰੀ ਦਿੱਤੀ ਸੀ। ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਘਰ-ਘਰ ਨੌਕਰੀ ਕਾਂਗਰਸੀ ਪਰਿਵਾਰਾਂ ਨੂੰ ਹੀ ਦਿੱਤੀ ਹੈ ਜਦੋਂ ਕਿ ਲੱਖਾਂ ਬੇਰੁਜ਼ਗਾਰ ਪੰਜਾਬੀ ਨੌਜਵਾਨ ਟੈਂਕੀਆਂ, ਪੁੱਲਾਂ ਤੇ ਬਿਲਡਿੰਗਾ ’ਤੇ ਚੜ੍ਹੇ ਹੋਏ ਪੰਜਾਬ ਪੁਲਸ ਤੋਂ ਕੁੱਟ ਖਾਕੇ ਬੇਪਤ ਹੋ ਰਹੇ ਹਨ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਗੇ ਕੁੰਵਰ ਵਿਜੇ ਪ੍ਰਤਾਪ !

ਬਸਪਾ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਸਾਡਾ ਗਠਜੋੜ 2022 ਵਿਚ ਸੱਤਾ ਪ੍ਰਾਪਤੀ ਲਈ ਜੇਤੂ ਲੜਾਈ ਲੜੇਗਾ ਅਤੇ ਲੱਖਾਂ ਬੇਰੁਜ਼ਗਾਰਾ ਨੂੰ ਨੌਕਰੀ ਦੇਣ ਦਾ ਕੰਮ ਕਰੇਗਾ ਅਤੇ ਨਾਲ ਹੀ ਅਜਿਹੀਆ ਕਾਂਗਰਸੀ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ ਰੱਦ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਜੈਪਾਲ ਭੁੱਲਰ ਦੇ ਘਰ ਦੇ ਬਾਹਰ ਵੱਡੀ ਹਲਚਲ, ਪੁਲਸ ਤਾਇਨਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh