ਪੰਜਾਬ ਸਰਕਾਰ ਨੇ ਬਸਪਾ ''ਚੋਂ ਆਏ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Saturday, Mar 08, 2025 - 10:40 AM (IST)
 
            
            ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਦੇ ਹੱਕਾਂ ਲਈ ਲੜਨ ਵਾਸਤੇ ਜਾਣੇ ਜਾਂਦੇ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਤੇ ਇਸੇ ਸਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਪੂਰੀ ਕੀਤੀ ਗਾਰੰਟੀ, ਮੁੱਖ ਮੰਤਰੀ ਨੇ ਖੁਦ ਦਿੱਤੀ ਜਾਣਕਾਰੀ
ਦੱਸ ਦਈਏ ਕਿ ਜਸਵੀਰ ਸਿੰਘ ਗੜ੍ਹੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਨ। ਇਸ ਸਾਲ ਦੇ ਪਹਿਲੇ ਦਿਨ ਹੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ। ਹੁਣ ਸਰਕਾਰ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            