ਜਸਵੀਰ ਸਿੰਘ ਰਾਜਾ ਨੇ ਅਹੀਆਪੁਰ ’ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ, ਗੈਂਗਸਟਰਾਂ ਨੂੰ ਦਿੱਤੀ ਚਿਤਾਵਨੀ
Tuesday, Aug 16, 2022 - 10:58 AM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਅੰਦਰ 75ਵੇਂ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਖੋਲ੍ਹੀਆਂ ਜਾ ਰਹੀਆਂ ਅੱਠ ਮੁਹੱਲਾ ਕਲੀਨਿਕਾਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਰਾਜਾ ਜਸਵੀਰ ਸਿੰਘ ਰਾਜਾ ਨੇ ਅਹੀਆਪੁਰ ਟਾਂਡਾ ਵਿਖੇ ਅੱਜ ਆਜ਼ਾਦੀ ਦਿਹਾੜੇ ਮੌਕੇ ਖੋਲ੍ਹੀ ਗਈ ਮੁਹੱਲਾ ਕਲੀਨਿਕ ਦੇ ਉਦਘਾਟਨ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਾਬਾ ਪ੍ਰਿਤਪਾਲ ਸਿੰਘ ਸੈਦੂਪੁਰ ਹਰਮੀਤ ਸਿੰਘ ਔਲਖ ਐੱਸ. ਐੱਮ. ਓ. ਡਾ. ਪ੍ਰੀਤਮਹਿੰਦਰ ਸਿੰਘ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਐੱਸ. ਐੱਚ. ਓ. ਟਾਂਡਾ ਉਂਕਾਰ ਸਿੰਘ ਬਰਾੜ ਚੌਧਰੀ ਰਾਜਵਿੰਦਰ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਜਸਵੀਰ ਰਾਜਾ ਨੇ ਇਸ ਮੌਕੇ ਸੂਬਾ ਸਰਕਾਰ ਦੀਆਂ ਸਿਹਤ ਸਹੂਲਤਾਂ ਤੇ ਵਿਕਾਸਸ਼ੀਲ ਗਤੀ ਇਸ ਸਬੰਧੀ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਦੱਸਿਆ ਕਿ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾਣਗੇ।
ਉਨ੍ਹਾਂ ਇਸ ਮੌਕੇ ਗੈਂਗਸਟਰ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਮਾੜੇ ਕੰਮ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਇਸ ਮੌਕੇ ਐੱਸ. ਐੱਮ. ਓ ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਮੁਹੱਲਾ ਕਲੀਨਿਕ ਵਿਚ ਇਕ ਐੱਮ. ਬੀ. ਬੀ. ਐੱਸ. ਡਾਕਟਰ ਸੁਪ੍ਰੀਤ ਕੌਰ ਸੈਣੀ, ਇਕ ਫਾਰਮਾਸਿਸਟ ਦਲਜੀਤ ਸਿੰਘ, ਇਕ ਕਲੀਨਿਕ ਅਸਿਸਟੈਂਟ ਅਤੇ ਇਕ ਹੈਲਪਰ ਰੋਜ਼ਾਨਾ ਸਵੇਰੇ 8 ਤੋਂ 2 ਵਜੇ ਤਕ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ ਅਤੇ ਇਸ ਮੁਹੱਲਾ ਕਲੀਨਿਕ ਵਿਚ ਕਈ ਤਰ੍ਹਾਂ ਦੇ ਟੈਸਟ ਮੁਫ਼ਤ ਕਰਨ ਦੇ ਨਾਲ-ਨਾਲ ਮਰੀਜ਼ਾਂ ਨੂੰ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਸੇਵਾਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ, ਡਾ. ਲਵਪ੍ਰੀਤ ਸਿੰਘ ਪਾਬਲਾ ਸਿਟੀ ਪ੍ਰਧਾਨ ਜਗਜੀਵਨ ਜੱਗੀ, ਕੌਂਸਲਰ ਸਤਵੰਤ ਜੱਗੀ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਪ੍ਰੇਮ ਜੈਨ, ਸੁਖਵਿੰਦਰ ਸਿੰਘ ਅਰੋੜਾ, ਲੇਖਰਾਜ ਅਹੀਆਪੁਰ, ਰਾਜਿੰਦਰ ਸਿੰਘ ਮਾਰਸ਼ਲ, ਕੁਲਵੰਤ ਸਿੰਘ ਮਾਰਸ਼ਲ, ਸਰਪੰਚ ਰਣਵੀਰ ਸਿੰਘ ਨੱਥੂਪੁਰ, ਪ੍ਰਿੰਸ ਸਲੇਮਪੁਰ, ਮਿੱਕੀ ਪੰਡਿਤ , ਵਿੱਕੀ ਮਹਿੰਦਰੂ , ਸੁਰਿੰਦਰ ਭਾਟੀਆ, ਬਬਲਾ ਸੈਣੀ, ਗਗਨ ਭੱਟੀ, ਮੋਹਨ ਇੰਦਰ ਸਿੰਘ ਸੰਘਾ, ਜਸਵੀਰ ਸਿੰਘ ਨੰਗਲ, ਸੁਖਵਿੰਦਰ ਸਿੰਘ ਅਰੋੜਾ ਆਦਿ ਵੀ ਹਾਜ਼ਰ ਸਨ।