ਹੁਸ਼ਿਆਰਪੁਰ ਦਾ ਜਸਵੰਤ ਜੱਸਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ, ਐਨਕਾਊਂਟਰ ਹੋਣ ਦਾ ਪਰਿਵਾਰ ਨੂੰ ਡਰ
Thursday, May 28, 2026 - 11:09 AM (IST)
ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਪਿੰਡ ਬਡਲਾ ਨਾਲ ਸਬੰਧਿਤ ਨੌਜਵਾਨ ਜਸਵੰਤ ਸਿੰਘ ਜੱਸਾ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੱਸਾ ਨੂੰ 'ਜੱਸਾ ਹੁਸ਼ਿਆਰਪੁਰੀਆ' ਵਜੋਂ ਵੀ ਜਾਣਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਜੱਸਾ ਦਵਿੰਦਰ ਬੰਬੀਹਾ ਗੈਂਗ ਨਾਲ ਜੁੜਿਆ ਹੋਇਆ ਹੈ। ਇਸ ਨੌਜਵਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਰਿਵਾਰ 'ਚ ਭਾਰੀ ਸਹਿਮ ਦਾ ਮਾਹੌਲ ਹੈ ਕਿਉਂਕਿ ਜੱਸਾ ਨੇ ਖ਼ੁਦ ਇੱਕ ਵੀਡੀਓ ਸੰਦੇਸ਼ ਰਾਹੀਂ ਆਪਣੇ ਕਤਲ ਜਾਂ ਫੇਕ ਇਨਕਾਊਂਟਰ ਦਾ ਖ਼ਦਸ਼ਾ ਪ੍ਰਗਟਾਇਆ ਹੈ।
ਅਪਰਾਧ ਦੀ ਦੁਨੀਆ ਛੱਡ ਵਿਦੇਸ਼ ਜਾਣਾ ਚਾਹੁੰਦਾ ਸੀ ਜੱਸਾ
ਜਸਵੰਤ ਦੀ ਭੈਣ ਪੂਜਾ ਨੇ ਦੱਸਿਆ ਕਿ ਉਸ ਦਾ ਭਰਾ ਪਹਿਲਾਂ ਫ਼ੌਜ 'ਚ ਭਰਤੀ ਹੋਣ ਦੀ ਤਿਆਰੀ ਕਰ ਰਿਹਾ ਸੀ ਅਤੇ ਉਸ ਦੀ ਚੋਣ ਵੀ ਹੋ ਚੁੱਕੀ ਸੀ ਪਰ ਕੁੱਝ ਹਾਲਾਤਾਂ ਕਾਰਨ ਉਹ ਗਲਤ ਰਸਤੇ 'ਤੇ ਪੈ ਗਿਆ ਅਤੇ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਬਣ ਗਿਆ। ਪਰਿਵਾਰ ਮੁਤਾਬਕ ਜੱਸਾ ਹੁਣ ਇਸ ਦਲਦਲ ਵਿੱਚੋਂ ਬਾਹਰ ਨਿਕਲ ਕੇ ਇੱਕ ਚੰਗਾ ਇਨਸਾਨ ਬਣਨਾ ਚਾਹੁੰਦਾ ਸੀ ਅਤੇ ਆਪਣੀ ਜ਼ਿੰਦਗੀ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਵਿਦੇਸ਼ ਜਾ ਰਿਹਾ ਸੀ, ਪਰ ਮੁੰਬਈ ਪੁਲ ਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ : ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਸਾਥੀਆਂ ਦੇ ਇਨਕਾਊਂਟਰ ਤੋਂ ਬਾਅਦ ਜਤਾਇਆ ਜਾਨ ਦਾ ਖ਼ਤਰਾ
ਪਰਿਵਾਰ ਅਨੁਸਾਰ ਜੱਸਾ ਨੇ ਰਾਤ ਸਮੇਂ ਇੱਕ ਵੀਡੀਓ ਸੰਦੇਸ਼ ਭੇਜ ਕੇ ਕਿਹਾ ਕਿ ਸਿਸਟਰ ਮੇਰਾ ਫੇਕ ਇਨਕਾਊਂਟਰ ਨਾ ਕਰ ਦਿੱਤਾ ਜਾਵੇ। ਉਸ ਨੇ ਆਪਣੇ ਦੋ ਸਾਥੀਆਂ ਦੀਪ ਚੀਮਾ ਅਤੇ ਕਾਕਾ ਬੁੱਲੋਵਾਲੀਆ ਦੀ ਮੌਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਸ ਨੂੰ ਵੀ ਪੁਲਸ ਹੱਥੋਂ ਮਾਰੇ ਜਾਣ ਦਾ ਡਰ ਸਤਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ
ਜਸਵੰਤ ਸਿੰਘ ਜੱਸਾ ਦੇ ਪਿਤਾ ਮੋਹਿੰਦਰ ਸਿੰਘ, ਮਾਤਾ ਅਤੇ ਭੈਣ ਨੇ ਸਾਂਝੇ ਤੌਰ 'ਤੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਉਨ੍ਹਾਂ ਨੂੰ ਕੋਈ ਸਪੱਸ਼ਟ ਜਾਣਕਾਰੀ ਨਹੀਂ ਦੇ ਰਹੀ ਕਿ ਉਨ੍ਹਾਂ ਦਾ ਪੁੱਤਰ ਕਿਸ ਹਾਲਤ 'ਚ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇ ਪਰ ਉਸ ਦੀ ਜਾਨ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
