ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
Friday, Aug 22, 2025 - 09:23 AM (IST)

ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਪਤਾ ਲੱਗਾ ਹੈ ਕਿ ਉਹ ਪਿੱਛਲੇ ਕਈ ਦਿਨਾਂ ਤੋਂ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਹਾਲਤ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੱਜ 65 ਸਾਲ ਦੀ ਉਮਰ ‘ਚ ਆਖਰੀ ਸਾਹ ਲਏ।
ਪੜ੍ਹੋ ਇਹ ਵੀ - ਅਮਰੀਕਾ ਗਏ 5.5 ਕਰੋੜ Visa ਧਾਰਕਾਂ ਲਈ ਬੁਰੀ ਖ਼ਬਰ: ਰੱਦ ਹੋ ਸਕਦੈ ਤੁਹਾਡਾ Visa!
23 ਅਗਸਤ ਨੂੰ ਹੋਵੇਗਾ ਅੰਤਿਮ ਸੰਸਕਾਰ
ਜਾਣਕਾਰੀ ਅਨੁਸਾਰ ਮਰਹੂਮ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੰਗੀ ਸ਼ਮਸ਼ਾਨਘਾਟ ਵਿਖੇ ਹੋਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।
ਦੱਸ ਦੇਈਏ ਕਿ ਜਸਵਿੰਦਰ ਭੱਲਾ ਨੇ ਆਪਣੀ ਵਿਲੱਖਣ ਸ਼ੈਲੀ ਅਤੇ ਯਾਦਗਾਰੀ ਕਿਰਦਾਰਾਂ ਨਾਲ ਪੰਜਾਬੀ ਮਨੋਰੰਜਨ ਜਗਤ 'ਤੇ ਇੱਕ ਅਮਿੱਟ ਛਾਪ ਛੱਡੀ ਹੈ। ਜਸਵਿੰਦਰ ਭੱਲਾ ਪੰਜਾਬੀ ਸਿਨੇਮਾ ਦੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਕਾਮੇਡੀ ਨੂੰ ਨਵੀਆਂ ਉਚਾਈਆਂ ਦਿੱਤੀਆਂ। ਉਨ੍ਹਾਂ ਦੇ ਕਾਮਿਕ ਟਾਈਮਿੰਗ, ਸਾਦਗੀ ਅਤੇ ਵਿਅੰਗ ਨਾਲ ਭਰੇ ਸੰਵਾਦਾਂ ਨੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਹਿਲਾ ਦਿੱਤਾ।
ਪੜ੍ਹੋ ਇਹ ਵੀ - ਇਸ ਮਹੀਨੇ ਦੇ ਆਖਰੀ ਹਫ਼ਤੇ ਮਚੇਗੀ ਤਬਾਹੀ! IMD ਵਲੋਂ ਰੈੱਡ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।