ਜਸਵਿੰਦਰ ਭੱਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਮਾਂ ਨੂੰ ਬੰਧਕ ਬਣਾ ਲੁੱਟੀ ਲੱਖਾਂ ਦੀ ਨਕਦੀ (ਵੀਡੀਓ)

Friday, Mar 18, 2022 - 09:19 PM (IST)

ਜਸਵਿੰਦਰ ਭੱਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਮਾਂ ਨੂੰ ਬੰਧਕ ਬਣਾ ਲੁੱਟੀ ਲੱਖਾਂ ਦੀ ਨਕਦੀ (ਵੀਡੀਓ)

ਮੋਹਾਲੀ (ਜੱਸੋਵਾਲ) : ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰ ਲੱਖਾਂ ਦੀ ਚੋਰੀ ਹੋਣ ਦੀ ਖ਼ਬਰ ਹੈ। ਚੋਰ ਘਰੋਂ ਨਕਦੀ, ਜਿਊਲਰੀ ਅਤੇ ਲਾਇਸੈਂਸੀ ਪਿਸਤੌਲ ਲੈ ਗਏ। ਘਰ ਦੇ ਨੌਕਰ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜਾਮ ਦਿੱਤਾ। ਜਸਵਿੰਦਰ ਭੱਲਾ ਪਰਿਵਾਰ ਸਮੇਤ ਘਰੋਂ ਬਾਹਰ ਗਏ ਹੋਏ ਸਨ ਤੇ ਘਰ 'ਚ ਉਨ੍ਹਾਂ ਦੀ ਮਾਤਾ ਜੀ ਹੀ ਸਨ। ਚੋਰਾਂ ਨੇ ਭੱਲਾ ਦੀ ਮਾਂ ਦੇ ਹੱਥ ਬੰਨ੍ਹ ਕੇ ਘਟਨਾ ਨੂੰ ਅੰਜਾਮ ਦਿੱਤਾ। ਪੁਰਾਣੇ ਨੌਕਰ ਨੇ ਆਪਣੇ ਰਿਸ਼ਤੇਦਾਰ ਨੂੰ ਨੌਕਰ ਰਖਵਾਇਆ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਕਾਰਾ ਕੀਤਾ। ਤਕਰੀਬਨ 5 ਲੱਖ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ। ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।


author

Manoj

Content Editor

Related News