ਨਾਇਬ ਸੂਬੇਦਾਰ ਜਸਵਿੰਦਰ ਸਿੰਘ ਜੰਮੂ-ਕਸ਼ਮੀਰ ''ਚ ਮੁਕਾਬਲੇ ਦੌਰਾਨ ਹੋਏ ਸ਼ਹੀਦ

10/11/2021 9:57:54 PM

ਭੁਲੱਥ (ਰਜਿੰਦਰ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦ ਰੋਕੂ ਮੁਹਿੰਮ ’ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ’ਚ ਸ਼ਹੀਦ ਹੋਇਆ ਜੇ. ਸੀ.ਓ. (ਜੂਨੀਅਰ ਕਮਿਸ਼ਨ ਅਫ਼ਸਰ) ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂਤਲਵੰਡੀ ਦਾ ਵਸਨੀਕ ਹੈ। ਜੋ ਇਸ ਵੇਲੇ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਡਿਊਟੀ ਕਰ ਰਿਹਾ ਸੀ। 

ਇਹ ਵੀ ਪੜ੍ਹੋ- ਕੇਂਦਰ ਤੇ ਸੂਬਾ ਸਰਕਾਰ ਨੇ ਰਲ ਕੇ ਲੋਕਾਂ ਨੂੰ ਆਰਥਿਕ ਪੱਖੋਂ ਨਪੀੜਿਆ : ਹਰਸਿਮਰਤ ਬਾਦਲ
ਦੱਸ ਦੇਈਏ ਕਿ ਸ਼ਹੀਦ ਜਸਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਨੂੰ ਸਮਰਪਿਤ ਹੈ। ਕਿਉਂਕਿ ਉਸਦੇ ਪਿਤਾ ਹਰਭਜਨ ਸਿੰਘ ਭਾਰਤੀ ਫੌਜ ਵਿਚੋਂ ਕੈਪਟਨ ਰੈਂਕ ਤੋਂ ਰਿਟਾਇਰਡ ਹਨ, ਜਿਨ੍ਹਾਂ ਦੀ ਮਈ ਮਹੀਨੇ ਵਿਚ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਜਦਕਿ ਭਰਾ ਰਜਿੰਦਰ ਸਿੰਘ ਵੀ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਚੁੱਕਾ ਹੈ। ਜੋ ਹੁਣ ਹੌਲਦਾਰ ਰੈਂਕ ਨਾਲ ਰਿਟਾਇਰਡ ਹੋ ਚੁੱਕਾ ਹੈ। 

ਦੱਸਣਯੋਗ ਹੈ ਕਿ ਸ਼ਹੀਦ ਜਸਵਿੰਦਰ ਸਿੰਘ ਦੇ ਪਰਿਵਾਰ ਵਿਚ ਬਜੁਰਗ ਮਾਂ, ਪਤਨੀ ਸੁਖਪ੍ਰੀਤ ਕੌਰ (35), ਪੁੱਤਰ ਵਿਕਰਮਜੀਤ ਸਿੰਘ (13), ਧੀ ਹਰਨੂਰ ਕੌਰ (11) ਤੇ ਭਰਾ ਰਜਿੰਦਰ ਸਿੰਘ ਦਾ ਪਰਿਵਾਰ ਤੇ ਪਿੰਡ ਵਾਸੀ ਜਿਥੇ ਸੋਗ ਵਿਚ ਹਨ, ਉਥੇ ਇਸ ਖਬਰ ਨਾਲ ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : PSPCL ਨੇ 1500 ਮੈਗਾਵਾਟ ਬਿਜਲੀ ਖੇਤੀਬਾੜੀ ਖੇਤਰ ਦੀ ਮੰਗ ਪੂਰੀ ਕਰਨ ਲਈ ਖਰੀਦੀ : ਵੇਨੂ ਪ੍ਰਸਾਦ
ਸ਼ਹੀਦ ਜਸਵਿੰਦਰ ਸਿੰਘ ਦੇ ਭਰਾ ਸਾਬਕਾ ਫੌਜੀ ਰਾਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਸਵਿੰਦਰ ਸਿੰਘ ਜਦੋਂ ਗਿਆਰ੍ਹਵੀਂ ਕਲਾਸ ਵਿੱਚ ਪੜ੍ਹਦਾ ਸੀ ਉਸ ਵੇਲੇ ਹੀ ਫੌਜ ਵਿਚ ਭਰਤੀ ਹੋ ਗਿਆ ਸੀ ਜੋ ਉਸ ਵੇਲੇ ਤੋਂ ਹੁਣ ਤਕ ਦੇਸ਼ ਦੀ ਸੇਵਾ ਕਰਦਾ ਆ ਰਿਹਾ ਸੀ। ਭਰਾ ਨੇ ਦੱਸਿਆ ਕਿ 2007 ਵਿੱਚ ਜਸਵਿੰਦਰ ਸਿੰਘ ਨੂੰ ਸੈਨਾ ਮੈਡਲ ਵੀ ਮਿਲ ਚੁੱਕਾ ਹੈ।


Bharat Thapa

Content Editor

Related News