ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ''ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ, 9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ
Monday, Jun 08, 2026 - 06:41 PM (IST)
ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੂਨ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਭੇਜਿਆ ਜਾਵੇਗਾ। ਜਥੇ 'ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਵੰਡੇ ਜਾਣਗੇ। ਜਾਣਕਾਰੀ ਮੁਤਾਬਕ ਜਥੇ ਲਈ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ 'ਚੋਂ 541 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋ ਗਿਆ ਹੈ। 20 ਬਿਨੈਕਾਰ ਯਾਤਰਾ ਦੀ ਇਜਾਜ਼ਤ ਪ੍ਰਾਪਤ ਨਹੀਂ ਕਰ ਸਕੇ।
ਇਹ ਵੀ ਪੜ੍ਹੋ- ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
541 ਸ਼ਰਧਾਲੂਆਂ ਵਾਲਾ ਅਧਿਕਾਰਤ ਤੌਰ 'ਤੇ ਪ੍ਰਵਾਨਿਤ ਜਥਾ 10 ਜੂਨ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਰਵਾਨਾ ਹੋਵੇਗਾ ਅਤੇ 19 ਜੂਨ ਨੂੰ ਭਾਰਤ ਵਾਪਸ ਪਰਤੇਗਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂ 9 ਜੂਨ ਨੂੰ ਦਫਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਲੈਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਸੀਰੀਅਲ ਨੰਬਰ: 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
