SGPC ਮੈਂਬਰਾਂ ਨੇ ਜਥੇਦਾਰ ਦੀ ਕੀਤੀ ਸ਼ਿਕਾਇਤ

Monday, Jan 12, 2026 - 07:29 PM (IST)

SGPC ਮੈਂਬਰਾਂ ਨੇ ਜਥੇਦਾਰ ਦੀ ਕੀਤੀ ਸ਼ਿਕਾਇਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ 'ਤੇ ਤਲਬ ਕੀਤੇ ਜਾਣ ਦਾ ਮਾਮਲੇ ਨੇ ਤੂਲ਼ ਫੜ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਤ ਮੈਂਬਰਾਂ ਵੱਲੋਂ ਜਥੇਦਾਰ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਿਕਾਇਤ ਕੀਤੀ ਗਈ ਹੈ। ਇਹ ਸ਼ਿਕਾਇਤ ਬੀਬੀ ਜਗੀਰ ਕੌਰ ਸਮੇਤ ਹੋਰ ਮੈਂਬਰਾਂ ਨੇ ਲਿਖਤੀ ਤੌਰ 'ਤੇ ਕੀਤੀ ਹੈ।

ਇਹ ਵੀ ਪੜ੍ਹੋ : 328 ਪਾਵਨ ਸਰੂਪਾਂ ਦੇ ਮਾਮਲੇ ’ਚ SGPC ਪੁਲਸ ਨੂੰ ਕਰੇ ਸਹਿਯੋਗ : ਜਥੇਦਾਰ ਗੜਗੱਜ

ਐੱਸ. ਜੀ. ਪੀ. ਸੀ. ਮੈਂਬਰਾਂ ਵੱਲੋਂ ਲਿਖੇ ਗਏ ਸ਼ਿਕਾਇਤ ਪੱਤਰ ਵਿਚ ਕਿਹਾ ਗਿਆ ਹੈ ਕਿ ਜਥੇਦਾਰ ਵੱਲੋਂ ਮਰਿਆਦਾ ਦੀ ਜਾਣਕਾਰੀ ਹੁੰਦੇ ਹੋਏ ਪੰਥ ਵਿਚ ਗੈਰ ਪੰਥਕ ਰਵਾਇਤ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਜੋ ਦਫ਼ਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ’ਤੇ ਸਥਾਪਤ ਹੈ, ਕੀ ਉੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਜ਼ਰ-ਅੰਦਾਜ਼ ਕੀਤੀ ਜਾ ਸਕਦੀ ਹੈ। ਲਿਹਾਜ਼ਾ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਨਵੇਂ ਮਾਇਨੇ ਦੇਣ ਅਤੇ ਗੈਰ ਪੰਥਕ ਰਵਾਇਤਾਂ ਸ਼ੁਰੂ ਕਰਨ ਲਈ ਜਥੇਦਾਰ ਦੀ ਜਵਾਬ ਤਲਬੀ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। 

 


author

Gurminder Singh

Content Editor

Related News