ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਬੈਂਕ ਮੈਨੇਜਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ
Tuesday, Aug 23, 2022 - 01:36 AM (IST)
ਸ਼ਾਹਕੋਟ (ਤ੍ਰੇਹਨ, ਅਰਸ਼ਦੀਪ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਆਪ੍ਰੇਟਿਵ ਬੈਂਕ ਨੂਰਮਹਿਲ ਦੇ ਮੈਨੇਜਰ ਨਿਰਮਲ ਸਿੰਘ ਕੋਹਾੜ (54) ਪੁੱਤਰ ਰਾਮ ਸਿੰਘ ਕੋਹਾੜ ਵਾਸੀ ਪਿੰਡ ਕੋਹਾੜ ਖੁਰਦ ਨੇ ਰਾਤ ਕਰੀਬ 9 ਵਜੇ ਆਪਣੇ ਘਰ ’ਚ ਹੀ ਘਰੇਲੂ ਝਗੜੇ ਦੇ ਚੱਲਦਿਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਾ ਹੈ ਕਿ ਬੈਂਕ ਮੈਨੇਜਰ ਨਿਰਮਲ ਸਿੰਘ ਕੋਹਾੜ ਦਾ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਝਗੜਾ ਹੋਇਆ, ਜਿਸ ਤੋਂ ਬਾਅਦ ਮੈਨੇਜਰ ਵੱਲੋਂ ਇਹ ਖੌਫ਼ਨਾਕ ਕਦਮ ਚੁੱਕਿਆ ਗਿਆ।
ਇਹ ਵੀ ਪੜ੍ਹੋ : ਮਾਮਲਾ ਪਟਨਾ ਸਾਹਿਬ ਵਿਖੇ ਭੇਟ ਬੇਸ਼ਕੀਮਤੀ ਸਾਮਾਨ ’ਚ ਹੇਰਾਫੇਰੀ ਦਾ, ਕਾਲਕਾ ਵੱਲੋਂ ਹਿੱਤ ਦੀ ਪ੍ਰਧਾਨਗੀ 'ਤੇ ਸਵਾਲ
ਇਸ ਘਟਨਾ ਦਾ ਪਤਾ ਲੱਗਣ ’ਤੇ ਸਥਾਨਕ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਤੇ ਥਾਣਾ ਮੁਖੀ ਇੰਸ. ਗੁਰਿੰਦਰਜੀਤ ਸਿੰਘ ਨਾਗਰਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਜਾਂਚ ਸ਼ੁਰੂ ਕਰ ਦਿੱਤੀ। ਡੀ.ਐੱਸ.ਪੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਨਿਰਮਲ ਸਿੰਘ ਕੋਹਾੜ ਦੀ ਲਾਸ਼ ਕਬਜ਼ੇ ’ਚ ਲੈ ਲਈ ਗਈ ਹੈ। ਸਵੇਰੇ ਇਨ੍ਹਾਂ ਦਾ ਸਿਵਲ ਹਸਪਤਾਲ ਨਕੋਦਰ ਤੋਂ ਪੋਸਟਮਾਰਟਮ ਕਰਵਾਇਆ ਜਾਵੇਗਾ। ਨਿਰਮਲ ਸਿੰਘ ਕੋਹਾੜ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਇਲਾਕੇ 'ਚ ਜੰਗਲ ਦੀ ਅੱਗ ਵਾਂਗ ਫੈਲ ਗਿਆ ਅਤੇ ਪੂਰੇ ਇਲਾਕੇ 'ਚ ਸ਼ੋਕ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਹਿੰਦੂਆਂ ਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਚੁੱਕੇ ਠੋਸ ਕਦਮ : ਪ੍ਰੋ. ਖਿਆਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।