ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ ''ਚ ਫ਼ਿਲਮਾਂ ਦੀ ਪ੍ਰਮੋਸ਼ਨ ''ਤੇ ਰੋਕ

Wednesday, Jun 26, 2024 - 06:59 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ, ਹਰਿਮੰਦਰ ਸਾਹਿਬ ''ਚ ਫ਼ਿਲਮਾਂ ਦੀ ਪ੍ਰਮੋਸ਼ਨ ''ਤੇ ਰੋਕ

ਅੰਮ੍ਰਿਤਸਰ (ਸਰਬਜੀਤ)- ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ 'ਚ ਵੀਡੀਓਗ੍ਰਾਫੀ 'ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਕੋਈ ਵੀ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀ ਵਰਤੋਂ ਨਾ ਕੀਤੀ ਜਾਵੇ। ਇਹ ਇੱਕ ਧਾਰਮਿਕ ਆਸਥਾ ਦਾ ਕੇਂਦਰ ਹੈ ਨਾ ਕਿ ਕੋਈ ਫ਼ਿਲਮ ਪ੍ਰਮੋਸ਼ਨ ਦਾ ਸਥਾਨ ਹੈ। ਉਹਨਾਂ ਨੇ ਸੰਗਤ ਨੂੰ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਅਤੇ ਹੁਕਮਨਾਮਾ ਪੜਿਆ ਜਾਂਦਾ ਹੈ ਉਸ ਸਮੇਂ ਗੁਰੂ ਘਰ ਆਈਆਂ ਸੰਗਤਾਂ ਨੂੰ ਉੱਥੇ ਹੀ ਖੜ੍ਹ ਕੇ ਸਰਵਣ ਕਰਨਾ ਚਾਹੀਦਾ ਹੈ । 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਨਿਹੰਗਾਂ ਦੇ ਬਾਣੇ 'ਚ ਆਏ ਵਿਅਕਤੀਆਂ ਨੇ ਦਿਨ-ਦਿਹਾੜੇ ਕਰ ਦਿੱਤਾ ਵੱਡਾ ਕਾਂਡ

ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਈ ਫਿਲਮਾਂ ਰਿਲੀਜ਼ ਹੁੰਦੀਆਂ ਹਨ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ ਜਿਨ੍ਹਾਂ ਨਾਲ ਵੀਡੀਓਗ੍ਰਾਫੀ ਵੀ ਹੁੰਦੀ  ਹੈ ਪਰ  ਹੁਣ ਅਜਿਹੀ ਵੀਡੀਓਗ੍ਰਾਫੀ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਸੰਗਤ ਵਜੋਂ ਦਰਬਾਰ ਸਾਹਿਬ ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫ਼ਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News