‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦਾ ਪੱਤਰ ਦਾ ਜਥੇਦਾਰ ਰਘਬੀਰ ਸਿੰਘ ਤੇ ਪ੍ਰਧਾਨ ਧਾਮੀ ਨੇ ਟਰੱਸਟ ਦਾ ਕੀਤਾ ਧੰਨਵਾਦ

Monday, Jan 22, 2024 - 10:53 AM (IST)

‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦਾ ਪੱਤਰ ਦਾ ਜਥੇਦਾਰ ਰਘਬੀਰ ਸਿੰਘ ਤੇ ਪ੍ਰਧਾਨ ਧਾਮੀ ਨੇ ਟਰੱਸਟ ਦਾ ਕੀਤਾ ਧੰਨਵਾਦ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ ਵਿਚ ਹੋ ਰਹੇ ਸ਼੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਮਿਲੇ ਸੱਦਾ ਪੱਤਰ ਲਈ ਸ਼੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ  ਅਸੀਂ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਨਿਆਰੇ ਅਤੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ, ਸਰਬ-ਸਾਂਝੀਵਾਲਤਾ ਅਤੇ ਅੰਤਰ-ਧਰਮ ਸਦਭਾਵਨਾ ਦੇ ਮੁੱਦਈ ਬਣਦਿਆਂ, ਹਰੇਕ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ। 

ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਪੰਜਾਬ ਦੀ ਤਰੱਕੀ ਰੋਕਣ ਲਈ ਬੰਦ ਕੀਤੀ ਅਟਾਰੀ ਸਰਹੱਦ

ਉਨ੍ਹਾਂ ਆਖਿਆ ਹੈ ਕਿ ਹਰੇਕ ਧਰਮ ਦੇ ਲੋਕਾਂ ਦੇ ਹਿਰਦਿਆਂ ਵਿਚ ਆਪਣੇ ਪੈਗੰਬਰ/ ਅਵਤਾਰਾਂ ਦੇ ਪਾਵਨ ਚਰਨਛੋਹ ਪ੍ਰਾਪਤ ਅਸਥਾਨਾਂ ਦੀ ਵਿਸ਼ੇਸ਼ ਮਹਾਨਤਾ, ਅਜ਼ਮਤ ਅਤੇ ਆਸਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨੂੰ ਆਪਣੀ ਆਸਥਾ ਅਤੇ ਪਵਿੱਤਰ ਵਿਸ਼ਵਾਸ ਮੁਬਾਰਕ ਹਨ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਵਿਸ਼ਵ ਵਿਚ ਧਾਰਮਿਕ ਸੁਤੰਤਰਤਾ, ਭਾਈਚਾਰਕ ਸਦਭਾਵਨਾ, ਅਮਨ-ਸ਼ਾਂਤੀ ਅਤੇ ਸਰਬ-ਸਾਂਝੀਵਾਲਤਾ ਕਾਇਮ ਹੋਵੇ, ਜਿਸ ਦੇ ਨਾਲ ਹਰੇਕ ਮਨੁੱਖ ਸੁਤੰਤਰ, ਸੁਰੱਖਿਅਤ ਅਤੇ ਨਿਰਭੈਅ ਹੋ ਕੇ ਆਪਣੇ ਧਾਰਮਿਕ ਰਹਿਬਰਾਂ ਦੀ ਸਿਮਰਤੀ ਵਿਚ ਇਕ-ਮਿਕ ਹੁੰਦਿਆਂ ਪਵਿੱਤਰ ਵਿਸ਼ਵਾਸਾਂ ਦੀ ਪਾਲਣਾ ਕਰ ਸਕੇ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਰੱਸਟ ਦਾ ਧੰਨਵਾਦ ਕਰਦਿਆਂ ਅਯੁੱਧਿਆ ’ਚ 22 ਜਨਵਰੀ ਨੂੰ ਸ਼੍ਰੀ ਰਾਮ ਚੰਦਰ ਦੇ 'ਪ੍ਰਾਣ ਪ੍ਰਤਿਸ਼ਠਾ' ਸਮਾਰੋਹ ਵਿਚ ਸ਼ਾਮਲ  ਹੋਣ ਸੰਬੰਧੀ ਹੋਈ ਹੁੰਗਾਰਾ ਨਹੀਂ ਦਿੱਤਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News