ਟਿਕਟ ਪ੍ਰਾਪਤੀ ਤੋਂ ਬਾਅਦ ਜਥੇ. ਜਲਾਲਉਸਮਾਂ ਸਾਥੀਆਂ ਸਮੇਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਹੋਏ ਨਤਮਸਤਕ

Monday, Jan 24, 2022 - 11:44 AM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼) :ਕਾਫੀ ਲੰਬੀ ਉਡੀਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਮੀਦਵਾਰੀ ਦੀ ਟਿਕਟ ਦਿਤੇ ਜਾਣ ਦੇ ਐਲਾਨ ਤੋਂ ਬਾਅਦ ਹਲਕਾ ਬਾਬਾ ਬਕਾਲਾ ਸਾਹਿਬ ’ਚ ਖੁਸ਼ੀ ਦੀ ਲਹਿਰੀ ਦੌੜ ਗਈ। ਸੈਂਕੜੇ ਅਕਾਲੀ ਵਰਕਰਾਂ ਵੱਲੋਂ ਜਥੇ.ਜਲਾਲਉਸਮਾਂ ਨੂੰ ਵਧਾਈ ਦੇਣ ਸਮੇਂ ਉਨ੍ਹਾਂ ਦੇ ਘਰ ਤਾਂਤਾ ਲੱਗਾ ਰਿਹਾ। ਅਕਾਲੀ ਵਰਕਰਾਂ ਵੱਲੋਂ ਖੁਸ਼ੀ ’ਚ ਲੰਡੂ ਵੰਡੇ ਗਏ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਉਪਰੰਤ ਜਥੇ.ਜਲਾਲਉਸਮਾਂ ਆਪਣੇ ਸੈਂਕੜੇ ਸਾਥੀਆਂ ਸਮੇਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਣਾ ਕਰਨ ਪੁੱਜੇ, ਜਿਥੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਬਾਅਦ ਵਿਚ ਹਾਜ਼ਰ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇ.ਜਲਾਲਉਸਮਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਘਰ ਦਾ ਸ਼ੁਕਰਾਣਾ ਕਰਨ ਪੁੱਜਾ ਹਾਂ, ਉਸ ਤੋਂ ਬਾਅਦ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਜੋਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਬੀਬੀ ਜਗੀਰ ਕੌਰ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਹਲਕੇ ਤੋਂ ਨੁਮਾਇੰਦਗੀ ਦਿੱਤੀ ਹੈ।

PunjabKesari

ਉਨ੍ਹਾਂ ਕਿਹਾ ਕਿ ਉਹ ਪੂਰੇ ਵਿਸਵਾਸ਼ ਵਿਚ ਹਨ ਕਿ ਉਹ ਇਹ ਸੀਟ ਸੰਗਤਾਂ ਦੇ ਸਹਿਯੋਗ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਹਲਕੇ ਦੇ ਚਾਰੇ ਸਰਕਲ ਪ੍ਰਧਾਨ, ਕੁਲਵੰਤ ਸਿੰਘ ਰੰਧਾਵਾ, ਗੁਰਮੀਤ ਸਿੰਘ ਪਨੇਸਰ, ਸੁਖਵਿੰਦਰ ਸਿੰਘ ਬੁਤਾਲਾ, ਗੁਰਜਿੰਦਰ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਸਿੰਘ ਜਸਪਾਲ ਉਪ ਮੰਡਲ ਅਫਸਰ, ਪੂਰਨ ਸਿੰਘ ਖਿਲਚੀਆ, ਕਸ਼ਮੀਰ ਸਿੰਘ ਗਗੜੇਵਾਲ, ਗੁਰਵਿੰਦਰ ਕੌਰ ਜਲਾਲਉਸਮਾਂ ਆਦਿ ਸਮੇਤ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।


Anuradha

Content Editor

Related News