ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਹੋਣ ਮਗਰੋਂ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

Saturday, Jan 11, 2025 - 06:41 PM (IST)

ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਹੋਣ ਮਗਰੋਂ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕੱਲ੍ਹ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋਇਆ ਅਤੇ ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਕਾਰਜਕਾਰਨੀ ਦੀ ਮੀਟਿੰਗ ਕੱਲ੍ਹ ਚੰਡੀਗੜ੍ਹ ਵਿੱਚ ਹੋਈ। ਜਿਸ ਤੋਂ ਬਾਅਦ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਵਿੱਚ ਸੁਖਬੀਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਪ੍ਰੇਮ ਸਬੰਧਾਂ ਦੇ ਚੱਕਰ 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੀਟਿੰਗ ਵਿੱਚ ਸਿਰਫ਼ ਸੁਖਬੀਰ ਬਾਦਲ ਦਾ ਅਸਤੀਫ਼ਾ ਹੀ ਪ੍ਰਵਾਨ ਕੀਤਾ ਗਿਆ। ਜਦੋਂ ਕਿ ਦੂਜਿਆਂ ਵੱਲੋਂ ਦਿੱਤੇ ਗਏ ਅਸਤੀਫ਼ੇ ਪਹਿਲਾਂ ਹੀ ਰੱਦ ਕਰ ਦਿੱਤੇ ਗਏ ਸਨ ਅਤੇ ਇਸ ਸੰਬੰਧੀ ਜਾਣਕਾਰੀ ਪਾਰਟੀ ਰਜਿਸਟਰ ਵਿੱਚ ਵੀ ਦਰਜ ਹੈ। ਦੱਸ ਦੇਈਏ ਇਸ ਵੇਲੇ ਪਾਰਟੀ ਦਾ ਧਿਆਨ ਨਵੇਂ ਮੈਂਬਰ ਬਣਾਉਣ ‘ਤੇ ਹੈ। ਪਾਰਟੀ ਦਾ ਟੀਚਾ ਇਸ ਸਮੇਂ ਦੌਰਾਨ 25 ਲੱਖ ਲੋਕਾਂ ਨੂੰ ਆਪਣੇ ਨਾਲ ਜੋੜਨਾ ਹੈ। ਇਹ ਮੈਂਬਰਸ਼ਿਪ ਮੁਹਿੰਮ 20 ਫਰਵਰੀ ਤੋਂ ਸ਼ੁਰੂ ਹੋਵੇਗੀ। ਜਦੋਂ ਕਿ ਮਾਰਚ ਮਹੀਨੇ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਮੇਟੀ ਦੀ ਬੋਲੀ ਪਿੱਛੇ ਮਾਰ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News