ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸੰਗਤ ਨੂੰ ਦਿੱਤੀ ਵਧਾਈ
Thursday, Aug 29, 2024 - 01:38 PM (IST)
ਅੰਮ੍ਰਿਤਸਰ (ਬਿਊਰੋ)- ਜਗਤ ਜੋਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ 'ਤੇ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ 'ਚ ਵੱਡਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹਨ ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਸਿੱਖ ਸੰਗਤਾਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਦੁਨਿਆਵੀ ਗੁਰੂਆਂ ਨੂੰ ਛੱਡਣ ਵਾਸਤੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅੱਜ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਹੈ ਉਥੇ ਹੀ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਮਾਰਗ 'ਤੇ ਚੱਲਣ ਦੀ ਵੀ ਲੋੜ ਹੈ। ਉਹਨਾਂ ਨੇ ਕਿਹਾ ਕਿ ਪਾਵਨ ਦਿਹਾੜਾ ਜਦੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਾਵਨ ਧਰਤੀ ਦੇ ਉੱਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਚੇ ਪਾਤਸ਼ਾਹ ਜੀ ਨੂੰ ਸੰਪੂਰਨਤਾ ਬਖਸ਼ੀ ਭਾਈ ਮਨੀ ਸਿੰਘ ਜੀ ਨੂੰ ਲਿਖਾਰੀ ਨਿਯੁਕਤ ਕੀਤਾ ਬਾਬਾ ਦੀਪ ਸਿੰਘ ਜੀ ਨੂੰ ਸਹਿ ਲਿਖਾਰੀ ਨਿਯੁਕਤ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੱਚੇ ਪਾਤਸ਼ਾਹ ਦੀ ਪਾਵਨ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਚੇ ਪਾਤਸ਼ਾਹ ਦੇ ਅੰਦਰ ਸ਼ਾਮਲ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਉਨ੍ਹਾਂ ਕਿਹਾ ਜਿੱਥੇ ਇੱਕ ਪਾਸੇ ਸਾਰੀ ਕਾਇਨਾਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਮਣੇ ਸਜਦਾ ਕਰਦੀ ਹੋਈ ਨਜ਼ਰ ਆਉਂਦੀ ਹੈ। ਉੱਥੇ ਹੀ ਕਈ ਲੋਕ ਦੁਨਿਆਵੀ ਗੁਰੂਆਂ ਦੇ ਪੈਰਾਂ ਵਿੱਚ ਡਿੱਗਦੇ ਹੋਏ ਨਜ਼ਰ ਆਉਂਦੇ ਹਨ। ਜਿਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਸਾਰਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੁੰਦਾ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਅਸੀਂ ਡਮੀ ਗੁਰੂਆਂ ਨੂੰ ਛੱਡ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਦੇ ਨਾਲ ਲੱਗੀ ਤਾਂ ਜੋ ਕਿ ਆਪਣਾ ਜੀਵਨ ਸਫਲ ਆ ਕਰ ਸਕੀਏ। ਅੱਜ ਇਕ ਪਾਸੇ ਦਮਦਮਾ ਸਾਹਿਬ 'ਚ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਉੱਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਸਵੇਰ ਤੋਂ ਹੀ ਸੰਗਤਾਂ ਭਾਰੀ ਮੀਂਹ ਦੇ ਚਲਦਿਆਂ ਨਤਮਸਤਕ ਹੋਈਆਂ ਹਨ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8