ਨਿਯੁਕਤੀ ਤੋਂ ਪਹਿਲਾਂ ਹੀ ਪੰਜਾਬ ਦੇ ਨਵੇਂ AG ਦਾ ਵਿਰੋਧ, ਜਥੇਦਾਰ ਦਾਦੂਵਾਲ ਨੇ ਦਿੱਤਾ ਇਹ ਬਿਆਨ
Tuesday, Jul 26, 2022 - 11:27 PM (IST)
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਅਨਮੋਲ ਰਤਨ ਸਿੱਧੂ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ (ਏ. ਜੀ.) ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਏ. ਜੀ. ਵਿਨੋਦ ਘਈ ਦੀ ਨਿਯੁਕਤੀ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐੱਚ. ਐੱਸ. ਜੀ. ਐੱਮ. ਸੀ. ) ਦੇ ਪ੍ਰਧਾਨ ਦਾਦੂਵਾਲ ਵੱਲੋਂ ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਕੇਸ ਦੇ ਦੋਸ਼ੀ ਰਾਮ ਰਹੀਮ ਦਾ ਕੇਸ ਲੜਨ ਵਾਲੇ ਵਕੀਲ ਵਿਨੋਦ ਘਈ ਨੂੰ ਪੰਜਾਬ ਸਰਕਾਰ ਵੱਲੋਂ ਏ. ਜੀ. ਲਗਾਇਆ ਗਿਆ ਹੈ, ਜੋ ਸਰਾਸਰ ਗ਼ਲਤ ਫ਼ੈਸਲਾ ਹੈ।
ਇਹ ਵੀ ਪੜ੍ਹੋ : AG ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਉਥੇ ਮਿੱਡੂਖੇੜਾ ਕਤਲਕਾਂਡ ’ਚ ਪੁਲਸ ਦੀ ਵੱਡੀ ਕਾਰਵਾਈ, ਪੜ੍ਹੋ Top 10
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਅਹੁਦੇ ਦੀ ਜ਼ਿੰਮੇਵਾਰੀ ਵਿਨੋਦ ਘਈ ਨੂੰ ਸੌਂਪਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਵਿਨੋਦ ਘਈ ਦਾ ਕਹਿਣਾ ਹੈ ਕਿ ਸਰਕਾਰ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ