ਧਿਆਨ ਸਿੰਘ ਮੰਡ ਵਧਾਉਣਗੇ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ
Thursday, May 02, 2019 - 03:32 PM (IST)

ਫਾਜ਼ਿਲਕਾ, ਫਿਰੋਜ਼ਪੁਰ (ਸੁਨੀਲ ਨਾਗਪਾਲ, ਸੰਨੀ) - ਸਰਬਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਕ ਵਾਰ ਫਿਰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਸੁਖਬੀਰ ਵਲੋਂ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਜਥੇਬੰਦੀਆਂ ਦੇ ਨਾਲ ਮਿਲ ਕੇ ਉਹ 5 ਮਈ ਨੂੰ ਕੋਟਕਪੂਰਾ ਦੇ ਦਮਦਮਾ ਸਾਹਿਬ ਤੱਕ ਕਾਲੀਆਂ ਝੰਡੀਆਂ ਲੈ ਕੇ ਸੁਖਬੀਰ ਸਿੰਘ ਬਾਦਲ ਦੇ ਵਿਰੋਧ 'ਚ ਪੈਦਲ ਮਾਰਚ ਕਰਨਗੇ। ਉੱਧਰ ਦੂਜੇ ਪਾਸੇ ਫਿਰੋਜ਼ਪੁਰ ਤੋਂ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਸ਼ੇਰ ਸਿਘ ਘੁਬਾਇਆ ਨੇ ਸੁਖਬੀਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਸੁਖਬੀਰ ਨੂੰ ਘੱਟੋ-ਘੱਟ ਦੋ ਲੱਖ ਵੋਟਾਂ ਨਾਲ ਹਰਾਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਿਆਨ ਸਿੰਘ ਮੰਡ ਨੇ ਚੋਣ ਕਮਿਸ਼ਨ ਨੂੰ ਬਾਦਲ ਪਰਿਵਾਰ ਦੇ ਚੋਣ ਲੜਨ 'ਤੇ ਰੋਕ ਲਗਾਉਣ ਦੀ ਕਹੀ ਹੈ, ਕਿਉਂਕਿ ਇਨ੍ਹਾਂ ਦੇ ਚੋਣ ਲੜਨ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।