ਜਥੇਦਾਰ ਧਿਆਨ ਸਿੰਘ ਮੰਡ ਨੇ ‘ਬੰਦੀ ਛੋੜ ਦਿਵਸ’ ’ਤੇ ਕੌਮ ਦੇ ਨਾਮ ਪੜ੍ਹਿਆ ਸੰਦੇਸ਼

Friday, Nov 05, 2021 - 04:09 PM (IST)

ਅੰਮ੍ਰਿਤਸਰ (ਅਨਜਾਣ) - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ‘ਚ ਕੌਮ ਦੇ ਨਾਮ ਸੰਦੇਸ਼ ਪੜ੍ਹਿਆ। ਇਸ ਤੋਂ ਪਹਿਲਾਂ ਜਥੇਦਾਰ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਹੇਠਾਂ ਬੈਠ ਕੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੌਮ ਦੇ ਨਾਮ ਆਪਣੇ ਸੰਦੇਸ਼ ‘ਚ ਜਥੇਦਾਰ ਮੰਡ ਨੇ ਜਿੱਥੇ ਸੰਗਤਾਂ ਨੂੰ ‘ਬੰਦੀ ਛੋੜ ਦਿਵਸ’ ਦੀ ਵਧਾਈ ਦਿੱਤੀ, ਓਥੇ ਲੰਮੇ ਸਮੇਂ ਤੋਂ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼ ਨਾ ਮਿਲਣ ਕਾਰਣ ਅਫ਼ਸੋਸ ਵੀ ਜ਼ਾਹਿਰ ਕੀਤਾ। 

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮੁੱਚੇ ਭਾਰਤ ਦਾ ਕਿਸਾਨ ਪਿਛਲੇ ਇੱਕ ਸਾਲ ਤੋਂ ਇਨਸਾਫ਼ ਦੀ ਮੰਗ ਕਰਦਾ ਦਿੱਲੀ ਦੀਆਂ ਸੜਕਾਂ ‘ਤੇ ਰੁਲ ਰਿਹਾ ਹੈ। ਸਮੇਂ ਦੀ ਸਰਕਾਰ ਨੇ ਇਸ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਅਤੇ ਹੁਣ ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸਮੇਤ ਪੰਜਾਬ ਦਾ ਪੰਜਾਹ ਕਿੱਲੋ ਮੀਟਰ ਦਾ ਇਲਾਕਾ ਬੀ.ਐੱਸ.ਐੱਫ਼ ਦੇ ਅਧੀਨ ਕਰਕੇ ਆਪਣੇ ਪ੍ਰਬੰਧ ਹੇਠਾਂ ਕਰ ਲਿਆ ਹੈ। ਅੱਜ ਦੇ ਦਿਨ ਦਾਤਾ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ‘ਚੋਂ ਆਜ਼ਾਦ ਕਰਵਾਇਆ ਸੀ, ਕਿੰਨਾ ਚੰਗਾ ਹੁੰਦਾ ਜੇ ਸਰਕਾਰ ਵੀ ਅੱਜ ਦੇ ਦਿਨ ਦੇ ਮਹੱਤਵ ਨੂੰ ਸਮਝਦੀ ਹੋਈ ਲੋਕਾਂ ਦੇ ਹੱਕਾਂ ਨੂੰ ਆਜ਼ਾਦ ਕਰ ਦਿੰਦੀ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੀਤਾ ਬਜ਼ੁਰਗ ਜਨਾਨੀ ਦਾ ਕਤਲ 

ਉਨ੍ਹਾਂ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਜਿੱਥੇ ਸਰਕਾਰਾਂ ਅਤੇ ਸਰਕਾਰੀ ਏਜੰਸੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਪੁਸ਼ਤ ਪਨਾਹੀ ਕਰ ਰਹੀਆਂ ਹਨ, ਉਥੇ ਸਿੱਖ ਕੌਮ ਦੋ ਵੱਖ-ਵੱਖ ਸੰਸਥਾਵਾਂ ਵਿੱਚ ਅੱਗੇ ਹੋ ਕੇ ਵਿਚਰਣ ਵਾਲੇ ਆਗੂ ਵੀ ਵੋਟਾਂ ਦੀ ਇਲਤ ਕਰਕੇ, ਇਸ ਨਾ ਇਨਸਾਫ਼ੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਸਮੁੱਚੀਆਂ ਸਿੱਖ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਹੋਰ ਤੋਂ ਆਸ ਰੱਖਣੀ ਛੱਡ ਕੇ ਮੂੰਹ ਗੁਰੂ ਵੱਲ ਕਰਦਿਆਂ ਸਭ ਤੋਂ ਪਹਿਲਾਂ ਹਉਮੈ ਦੀਆਂ ਪ੍ਰਤੀਕ ਜਥੇਬੰਦੀਆਂ ਨੂੰ ਭੰਗ ਕਰਕੇ ਖਾਲਸਾਈ ਨਿਸ਼ਾਨ ਥੱਲੇ ਇਕੱਤਰ ਹੋਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿੱਚ ਕੌਮ ਆਪਣੇ ਏਜੰਡੇ ਆਪਣੀ ਮਰਜ਼ੀ ਨਾਲ ਬਣਾਏ ਤਾਂ ਜੋ ਉਨ੍ਹਾਂ ਦੀ ਪ੍ਰਾਪਤੀ ਵਾਸਤੇ ਸੰਘਰਸ਼ ਕੀਤਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)


rajwinder kaur

Content Editor

Related News