ਮੁਤਵਾਜ਼ੀ ਜੱਥੇਦਾਰ ਦੇ ਹੁਕਮ 'ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਨਹੀਂ ਹੋਏ ਕਾਂਗਰਸੀ ਮੰਤਰੀ ਤੇ ਵਿਧਾਇਕ

Monday, Aug 02, 2021 - 04:12 PM (IST)

ਮੁਤਵਾਜ਼ੀ ਜੱਥੇਦਾਰ ਦੇ ਹੁਕਮ 'ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਨਹੀਂ ਹੋਏ ਕਾਂਗਰਸੀ ਮੰਤਰੀ ਤੇ ਵਿਧਾਇਕ

ਅੰਮ੍ਰਿਤਸਰ (ਸੁਮਿਤ) : ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜੱਥੇਦਾਰ ਧਿਆਨ ਸਿੰਘ ਮੰਡ ਵੱਲੋਂ ਬੇਅਦਬੀ ਮਾਮਲਿਆਂ 'ਚ ਇਨਸਾਫ਼ ਲਈ ਪੰਜਾਬ ਦੇ 2 ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ 3 ਵਿਧਾਇਕਾਂ ਨੂੰ ਤਲਬ ਕੀਤਾ ਗਿਆ ਸੀ ਪਰ ਉਕਤ ਕੈਬਨਿਟ ਮੰਤਰੀ ਅਤੇ ਵਿਧਾਇਕ ਅੱਜ ਦੀ ਤਾਰੀਖ਼ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਨਹੀਂ ਹੋਏ।

ਨਾ ਹੀ ਇਨ੍ਹਾਂ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਜਵਾਬ ਦਿੱਤਾ ਗਿਆ। ਜੱਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਉਕਤ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਸ ਲਈ ਤਲਬ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਬੇਅਦਬੀ ਮਾਮਲਿਆਂ ਸਬੰਧੀ ਜਲਦ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਇਸ ਮਾਮਲੇ 'ਚ ਅਜੇ ਤੱਕ ਕਿਸੇ ਤਰ੍ਹਾਂ ਦਾ ਇਨਸਾਫ਼ ਨਹੀਂ ਮਿਲਿਆ।
 


author

Babita

Content Editor

Related News