ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC ਨੂੰ ਲਿਖੀ ਚਿੱਠੀ
Saturday, Jun 28, 2025 - 04:12 PM (IST)

ਅੰਮ੍ਰਿਤਸਰ- ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ (ਕਾਰਜਕਾਰੀ ਜਥੇਦਾਰ, ਅਕਾਲ ਤਖਤ ਸਾਹਿਬ) ਅਤੇ ਭਾਈ ਟੇਕ ਸਿੰਘ (ਜਥੇਦਾਰ, ਦਮਦਮਾ ਸਾਹਿਬ) ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। ਦੋਵੇਂ ਨੂੰ ਪਹਿਲਾਂ 10 ਦਿਨਾਂ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਣਸੁਣੀ ਤੋਂ ਬਾਅਦ ਦੂਜੀ ਵਾਰ ਵੀ 10 ਦਿਨਾਂ ਦਾ ਸਮਾਂ ਦਿੱਤਾ ਗਿਆ, ਪਰ ਕੋਈ ਹਾਜ਼ਰੀ ਨਾ ਹੋਣ ਤੇ ਹੁਣ ਤੀਜੀ ਵਾਰ 20 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਤਖ਼ਤ ਪਟਨਾ ਸਾਹਿਬ ਤੋਂ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖਤੀ ਰੂਪ 'ਚ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਚਿੱਠੀ ਰਾਹੀਂ SGPC ਨੂੰ ਆਗਾਹ ਕੀਤਾ ਗਿਆ ਹੈ ਕਿ ਹੁਕਮਨਾਮੇ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇ, ਨਾ ਕਿ ਉਸ ਦੀ ਅਣਸੁਣੀ ਹੋਣ ਦਿੱਤੀ ਜਾਵੇ।
ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ ਖੁੱਲ੍ਹੀਆਂ ਤੇ ਅੱਧੀਆਂ ਬੰਦ
ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਵੱਲੋਂ ਤਖਤ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਪ੍ਰਬੰਧਕ ਕਮੇਟੀ ਦੇ ਖਿਲਾਫ ਜਾਣ ਬੁੱਝ ਕੇ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਸਿਰਫ਼ ਅਖ਼ਤਿਆਰੀ ਸੰਸਥਾਵਾਂ ਹੀ ਨਹੀਂ, ਸਾਰਾ ਪੰਥ ਇਸਦੇ ਪ੍ਰਭਾਵ ਹੇਠ ਆ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜ ਸਿੰਘ ਸਾਹਿਬਾਨ ਨੇ ਆਪਣੀ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਚਾਲੇ ਕੋਈ ਵੀ ਵਿਵਾਦ ਜਾਂ ਟਕਰਾਅ ਉਭਰੇ। ਉਨ੍ਹਾਂ ਨੇ ਸਿੱਖ ਪੰਥ ਦੀ ਏਕਤਾ ਅਤੇ ਗੰਭੀਰਤਾ ਨੂੰ ਬਣਾਈ ਰੱਖਣ ਲਈ ਸਾਰੇ ਧਿਰਾਂ ਨੂੰ ਸੰਯਮ ਵਰਤਣ ਦੀ ਅਪੀਲ ਕੀਤੀ ਹੈ। ਸਿੱਖ ਪੰਥ ਦੀ ਸਭ ਤੋਂ ਵੱਡੀ ਮੰਨੀ ਹੋਈ ਸੰਸਥਾ SGPC ਉੱਤੇ ਹੁਣ ਇਹ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ ਕਿ ਪਟਨਾ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਪੂਰੀ ਤਰ੍ਹਾਂ ਪਾਲਣਾ ਕਰਵਾਈ ਜਾਵੇ। SGPC ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਥੇਦਾਰਾਂ ਦੀ ਅਣਸੁਣੀ ਦੇ ਮਾਮਲੇ 'ਚ ਢਿੱਲ ਨਹੀਂ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8