ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸਵਾਗਤ

Saturday, Jul 11, 2026 - 11:07 AM (IST)

ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ(ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਦੇ ਸੱਦੇ ’ਤੇ ਤਿੰਨ ਦਿਨਾਂ ਦੇ ਦੌਰੇ ’ਤੇ ਹਾਂਗਕਾਂਗ ਪੁੱਜੇ ਹਨ। ਹਾਂਗਕਾਂਗ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਦੀ ਗੂੰਜ ’ਚ ਭਰਵਾਂ ਸਵਾਗਤ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਪੁੱਜਣ ’ਤੇ ਨੌਜਵਾਨਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਵਾਗਤ ਜੈਕਾਰਿਆਂ ਦੀ ਗੂੰਜ ’ਚ ਕਿਰਪਾਨਾਂ ਦੀ ਛਾਂ ਕਰਕੇ ਕੀਤਾ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ

ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਿਖੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਕਰਨਗੇ ਅਤੇ ਸਥਾਨਕ ਸੰਗਤ ਤੇ ਨੌਜਵਾਨਾਂ ’ਚ ਸਿੱਖੀ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਹਾਂਗਕਾਂਗ ਵਿਖੇ ਲੱਗਭਗ 125 ਸਾਲ ਪਹਿਲਾਂ ਸਿੱਖ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸੰਨ 1901 ’ਚ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ, ਜਿੱਥੇ ਅੱਜ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਸਥਿਤ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਇਸ ਦੌਰੇ ’ਤੇ ਹਾਂਗ ਕਾਂਗ ਪੁੱਜੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਜੁਗਰਾਜ ਸਿੰਘ ਡੁੱਗਰੀ, ਮੈਂਬਰ ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਜੁਝਾਰ ਸਿੰਘ, ਸਾਬਕਾ ਸਕੱਤਰ ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਬਲਜੀਤ ਸਿੰਘ, ਸੁਖਚੈਨ ਸਿੰਘ, ਗਗਨਪ੍ਰੀਤ ਸਿੰਘ, ਜੀਵਨ ਸਿੰਘ, ਤੇਜਪਾਲ ਸਿੰਘ ਅਤੇ ਨਵਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News