ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

Sunday, Jul 05, 2026 - 04:02 PM (IST)

ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ

ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 24 ਤਾਰੀਖ਼ ਨੂੰ ਮੀਰੀ ਪੀਰੀ ਦਿਹਾੜੇ ਮੌਕੇ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਕੀਤਾ ਹੈ। ਇਹ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਕ ਕੱਢੀ ਜਾਵੇਗੀ। ਇਸ ਵਹੀਰ ਦਾ ਮੁੱਖ ਮੰਤਵ ਬੱਚਿਆਂ ਨੂੰ ਸਿੱਖੀ ਨਾਲ ਜੋੜਣਾ ਹੈ। ਜਥੇਦਾਰ ਗੜਗੱਜ ਨੇ ਇਹ ਐਲਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਥਕ ਇਕਤੱਰਤਾ ਦਾ ਦੌਰਾਨ ਕੀਤਾ। 

ਇਸ ਦੌਰਾਨ ਆਪਣੇ ਸੰਬੋਧਨ ਵਿਚ ਜਥੇਦਾਰ ਸਾਹਿਬ ਨੇ ਕਿਹਾ ਕਿ ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਬਹੁਤ ਕੁਝ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਾਕਾਇਦਾ 2 ਸੈਂਟਰ ਚਲਾਏ ਜਾ ਰਹੇ ਹਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਚੰਡੀਗੜ੍ਹ ਵਿਚ ਦਿੱਲੀ ਦੇ ਬੰਦੇ ਬੈਠੇ ਹਨ, ਜੋ ਰੋਜ਼ ਹੀ ਪੰਥ ਦੀਆਂ ਮਾਣ-ਮਰਿਆਦਾ ਵਾਲੀਆਂ ਸੰਸਥਾਵਾਂ ਦੇ ਖ਼ਿਲਾਫ਼ ਬਿਰਤਾਂਤ ਚਲਾਉਂਦੇ ਹਨ। ਉਨ੍ਹਾਂ ਨੇ ਸਰਕਾਰ ਨੂੰ ਤਾੜਣਾ ਕੀਤੀ ਕਿ 10 ਦਿਨਾਂ ਦੇ ਅੰਦਰ ਇਨ੍ਹਾਂ ਡਾਟਾ ਸੈਂਟਰਾਂ 'ਤੇ ਬਿਠਾਏ ਆਪਣੇ ਬੰਦਿਆਂ ਨੂੰ ਇੱਥੋਂ ਉਠਾਇਆ ਜਾਵੇ, ਨਹੀਂ ਤਾਂ ਫ਼ਿਰ ਉਹ ਖ਼ੁਦ ਇਨ੍ਹਾਂ ਟਾਵਰਾਂ ਕੋਲ ਜਾ ਕੇ ਇਹ ਸਭ ਬੰਦ ਕਰਵਾਉਣਗੇ। 

ਉਨ੍ਹਾਂ ਕਿਹਾ ਕਿ 29 ਜੂਨ ਨੂੰ ਗੁਰੂ ਸਾਹਿਬ ਦੀ ਰਹਿਮਤ ਨਾਲ ਸਾਰਾ ਸੱਚ ਦੁਨੀਆ ਦਾ ਸਾਹਮਣੇ ਆ ਗਿਆ। ਉਨ੍ਹਾਂ ਸਪਸ਼ਟ ਕੀਤਾ ਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਕੋਈ ਵੀ ਕਾਨੂੰਨ ਦੇ ਦਾਇਰੇ ਵਿਚ ਨਹੀਂ ਲਿਆ ਸਕਦਾ, ਇਸ ਦੇ ਨਿਯਮ ਤੇ ਮਰਿਆਦਾ ਪੰਥ ਹੀ ਘੜ ਸਕਦਾ ਹੈ। ਇਸ ਮੌਕੇ ਜਥੇਦਾਰ ਗੜਗੱਜ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਗਿਆ ਤੇ ਉਸ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। ਉਸ ਤੋਂ ਬਾਅਦ ਜਦੋਂ ਉਸ ਨੇ ਮੁਆਫ਼ੀ ਮੰਗ ਲਈ ਤਾਂ ਪੰਥ ਨੇ ਉਸ ਨਾਲ ਦਵੈਤ ਨਹੀਂ ਰੱਖਿਆ। 

ਇਸ ਮੌਕੇ ਜਥੇਦਾਰ ਗੜਗੱਜ ਨੇ ਇਹ ਵੀ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹੋ ਰਹੀ ਦਖ਼ਲਅੰਦਾਜ਼ੀ ਨੂੰ ਪੰਥ ਬਰਦਾਸ਼ਤ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸਰਕਾਰ 1956 ਵਾਲੇ ਐਕਟ ਨਾਲ ਕੋਈ ਛੇੜਛਾੜ ਨਾ ਕਰੇ। ਉਨ੍ਹਾਂ ਕਿਹਾ ਕਿ ਪੰਥ ਕਿਸੇ ਪਾਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਦਾ। 


author

Anmol Tagra

Content Editor

Related News