ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ
Tuesday, Oct 31, 2023 - 06:16 AM (IST)
ਅੰਮ੍ਰਿਤਸਰ (ਸਰਬਜੀਤ): ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰ੍ਹਾਂ ਫੁੱਲਾਂ ਨਾਲ ਸਜਾਇਆ ਗਿਆ, ਉੱਥੇ ਹੀ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਹੋਈਆਂ ਸੰਗਤਾਂ ਨੇ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸਿੱਖ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਦੇਸ਼ਾਂ ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਇੰਜੀਨੀਅਰਿੰਗ ਕਾਲਜ ਦੀ ਕਨਵੋਕੇਸ਼ਨ 'ਚ ਨਹੀਂ ਆਉਣਗੇ ਅਮਿਤ ਸ਼ਾਹ, ਰਾਜਪਾਲ ਹੋਣਗੇ ਮੁੱਖ ਮਹਿਮਾਨ
ਸਿੰਘ ਸਾਹਿਬ ਨੇ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਤੇ ਬੁਰੀਆਂ ਆਦਤਾਂ ਤੋਂ ਦੂਰ ਹਟਦੇ ਹੋਏ ਗੁਰੂ ਵਾਲੇ ਬਣ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ। ਉਨ੍ਹਾਂ ਕਿਹਾ ਕਿ ਆਪਣਾ ਜੀਵਨ ਗੁਰਮਤ ਅਨੁਸਾਰ ਜਿਉਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੰਨ ਗੁਰੂ ਰਾਮਦਾਸ ਜੀ ਉਹ ਮਹਾਨ ਸ਼ਖਸ਼ੀਅਤ ਸਨ, ਜਿੰਨ੍ਹਾਂ ਭਾਈਚਾਰੇ ਮਨੁੱਖਤਾ ਦੀ ਤੇ ਸਰਬ ਸਾਂਝੀਵਾਲਤਾ ਦੀ ਗੱਲ ਕੀਤੀ। ਉਨ੍ਹਾਂ ਬੇਅੰਤ ਸੰਗਤਾਂ ਨੂੰ ਗੁਰੂ ਦੇ ਲੜ ਲਾਇਆ। ਉਨ੍ਹਾਂ ਨੇ ਇਸ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਾਹਿਬ ਨੂੰ ਵੱਸਦਾ ਕੀਤਾ, ਫਿਰ ਅੰਮ੍ਰਿਤ ਸਰੋਵਰ ਬਣਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8