ਰਾਹੁਲ ਗਾਂਧੀ ਵੱਲੋਂ ਸਿੱਖਾਂ 'ਤੇ ਦਿੱਤੇ ਬਿਆਨ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖੀ ਵੱਡੀ ਗੱਲ

Friday, Sep 27, 2024 - 02:53 PM (IST)

ਅੰਮ੍ਰਿਤਸਰ- ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਮਨਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ 'ਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। 

 ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ

ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ ਦਿੱਲੀ 'ਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।  ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਵਿਦੇਸ਼ 'ਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ 'ਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News