ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ''ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ

Sunday, Jun 25, 2023 - 06:20 PM (IST)

ਅੰਮ੍ਰਿਤਸਰ- ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਦੇ ਮੀਡੀਆ 'ਚ ਇਹ ਗੱਲ ਵਾਰ-ਵਾਰ ਉਠਾਈ ਜਾ ਰਹੀ ਹੈ ਕਿ ਅਮਰੀਕਾ 'ਚ ਪ੍ਰਧਾਨ ਮੰਤਰੀ ਨੂੰ ਪੁੱਛਿਆ ਗਿਆ ਕਿ ਭਾਰਤ ਦੇ ਅੰਦਰ ਜਿਹੜੀ ਘੱਟ ਗਿਣਤੀ ਦੇ ਲੋਕ ਸੁਰੱਖਿਅਤ ਕਿਉਂ ਨਹੀਂ ਹਨ। ਇਸ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਮੈਂ ਆਪਣੀ ਸਿੱਖ ਕੌਮ ਦੀ ਗੱਲ ਕਰਾਂ ਤਾਂ ਮੈਨੂੰ ਲੱਗਦਾ ਹੈ ਕਿ ਸਿੱਖ ਦੁਨੀਆ 'ਤੇ ਕਿਸੇ ਵੀ ਜਗ੍ਹਾ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ, ਪਾਕਿਸਤਾਨ, ਇੰਗਲੈਂਡ ਤੇ ਹੋਰ ਕਈ ਸਾਰੇ ਵਿਦੇਸ਼ਾਂ 'ਚ ਸਿੱਖਾਂ ਦੇ ਕਤਲ ਹੋਏ ਹਨ ਅਤੇ ਸਿੱਖ  ਕੌਮ ਖ਼ਾਸ ਕਰਕੇ ਪਾਕਿਸਤਾਨ ਤੇ ਅਫਗਾਨਿਸਤਾਨ 'ਚ ਟਾਰਗੇਟ ਕਿਲਿੰਗ ਦਾ ਸ਼ਿਕਾਰ ਹੋਏ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ 'ਚ ਸ਼ਿਵ ਸੈਨਾ ਆਗੂ ਤੇ ਉਸ ਦੇ ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਕਿਹਾ ਕਿ ਬਹੁਤ ਹੀ ਦੁਖਦਾਈ ਖ਼ਬਰ ਹੈ ਕਿ ਬੀਤੇ ਦਿਨੀਂ ਪੇਸ਼ਾਵਰ ਦੀ ਸਤਿਕਾਰਯੋਗ ਹਸਤੀ ਬਾਬਾ ਮੱਖਣ ਸਿੰਘ ਦੇ ਪੁੱਤਰ ਤਰਲੋਕ ਸਿੰਘ 'ਤੇ ਹਮਲਾ  ਕੀਤਾ ਗਿਆ ਸੀ, ਪਰ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦਾ ਬਚਾਅ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੱਲ ਰਾਤ 8 ਵਜੇ ਨੂੰ ਇਕ 21 ਸਾਲਾ ਨੌਜਵਾਨ ਸਰਦਾਰ ਮਨਮੋਹਨ ਸਿੰਘ ਜੋ ਕਿ ਆਪਣੀ ਦੁਕਾਨ 'ਚ ਕੰਮ ਕਰ ਰਿਹਾ ਸੀ ਉਸ ਦਾ ਵੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਕਾਰਨ ਦੌਰਾਨ ਪੂਰੇ ਪਾਕਿਸਤਾਨੀ ਸਿੱਖਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿੱਖ ਭਾਰਤ ਆਉਣ ਲਈ ਤਿਆਰ ਬੈਠੇ ਹਨ, ਜੇਕਰ ਅਫਗਾਨਿਸਤਾਨ ਵਾਂਗ ਸਿੱਖ ਭਾਰਤ ਆ ਜਾਂਦੇ ਤਾਂ ਸਾਡੇ ਇਤਿਹਾਸਿਕ ਸਥਾਨ ਤੇ ਵਿਰਾਸਤਾਂ ਨੂੰ ਕੌਣ ਸੰਭਾਲੇਗਾ। ਉਨ੍ਹਾਂ ਕਿਹਾ ਕਿ ਮੈਂ ਭਾਰਤ ਸਰਕਾਰ ਨੂੰ ਕਹਾਂਗਾ ਕਿ ਆਪਣੇ ਪੱਧਰ 'ਤੇ ਪਾਕਿਸਤਾਨ ਸਰਕਾਰ ਨਾਲ ਗੱਲ੍ਹ ਕਰੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜਿਹੜੇ ਇਤਿਹਾਸਕ ਸਥਾਨ ਹਨ ਉਨ੍ਹਾਂ ਨੂੰ ਬਚਾਉਣ ਦੇ ਉਪਰਾਲੇ ਕੀਤੇ ਜਾਣ।

ਇਹ ਵੀ ਪੜ੍ਹੋ- ਬਟਾਲਾ 'ਚ ਸ਼ਿਵ ਸੈਨਾ ਆਗੂ 'ਤੇ ਗੋਲ਼ੀਆਂ ਚੱਲਣ ਦਾ ਮਾਮਲਾ: cctv ਤਸਵੀਰਾਂ ਆਈਆਂ ਸਾਹਮਣੇ

ਉਨ੍ਹਾਂ ਕਿਹਾ ਇਸ ਸਮੇਂ ਸਭ ਤੋਂ ਵੱਡੀ ਚਿੰਤਾ ਪਾਕਿਸਤਾਨ ਦੇ ਸਿੱਖਾਂ ਦੀ ਜਾਨ ਹੈ, ਜੋ ਇਸ ਸਮੇਂ ਖ਼ਤਰੇ 'ਚ ਹਨ। ਉਨ੍ਹਾਂ ਕਿ ਸਰਦਾਰ ਮਨਮੋਹਨ ਸਿੰਘ ਨੂੰ ਮਾਰ ਦੇਣਾ ਇਹ ਬਹੁਤ ਹੀ ਦੁਖਦਾਈ ਅਤੇ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਪਾਕਿਸਤਾਨ ਦੇ ਸਿੱਖਾਂ 'ਤੇ ਮਹਿਰ ਭਰਿਆ ਹੱਥ ਰੱਖੇ। ਇਸ ਦੇ ਨਾਲ ਉਨ੍ਹਾਂ ਨੇ ਵਿਦੇਸ਼ਾਂ 'ਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ 'ਚ ਵਸਦੇ ਸਿੱਖਾ ਦੀ ਮਦਦ ਕਰਨ ਤਾਂ ਕੇ ਉਹ ਆਪਣਾ ਕਾਰੋਬਾਰ ਚਲਾ ਸਕਣ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਗਰਮੀ ਨੇ ਕੱਢੇ ਵੱਟ, ਹੁੰਮਸ ਤੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਖ਼ਰਾਬ ਕੀਤਾ ਵੀਕਐਂਡ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News