ਹਰਿਆਣਾ ਗੁਰਦੁਆਰਾ ਸਾਹਿਬ ਵਿਵਾਦ ''ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਹੀ ਵੱਡੀ ਗੱਲ
Wednesday, Feb 22, 2023 - 12:22 AM (IST)
ਅੰਮ੍ਰਿਤਸਰ : ਹਰਿਆਣਾ 'ਚ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਵਿਵਾਦ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਸਿੱਖਾਂ ਦੀ ਗ੍ਰਿਫ਼ਤਾਰੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਪੁਲਸ ਜਿਸ ਤਰੀਕੇ ਨਾਲ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਗਈ ਸੀ ਉਹ ਗਲਤ ਹੈ।
ਇਹ ਵੀ ਪੜ੍ਹੋ : ਵਿਆਹ ਸਮਾਗਮ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਭਾਣਾ, ਖੜ੍ਹੇ ਟਰਾਲੇ 'ਚ ਵੱਜੀ ਕਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ 'ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਪੁਲਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਕਬਜ਼ਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।
ਜਥੇਦਾਰ ਨੇ ਕਿਹਾ ਕਿ ਜੇ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ 'ਤੇ ਪੁਲਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿੱਚੋਂ ਡੀਨੋਟੀਫਾਈ ਕਰਵਾਏ। ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਇਹ ਵੀ ਪੜ੍ਹੋ : ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ