ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ
Tuesday, Mar 18, 2025 - 01:34 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਕਮੇਟੀ ਦੇ ਪੰਜ ਮੈਂਬਰਾਂ ਨੂੰ ਚਾਹ ਦਾ ਸੱਦਾ ਦਿੱਤਾ ਹੈ। ਜਿਨ੍ਹਾਂ ਨੂੰ ਸੱਦਾ ਦਿੱਤਾ ਗਿਆ ਹੈ, ਉਨ੍ਹਾਂ ਆਗੂਆਂ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾਂ ਅਤੇ ਸੰਤਾ ਸਿੰਘ ਉਮੈਦਪੁਰੀ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਏ ਸੁਨੇਹੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਕਮੇਟੀ ਦੇ ਪੰਜ ਮੈਂਬਰ ਸਾਹਿਬਾਨ ਨੂੰ ਸੱਦਿਆ ਗਿਆ। ਕਮੇਟੀ ਦੇ ਬਾਕੀ ਦੋ ਮੈਂਬਰ ਸਾਹਿਬਾਨ ਨੂੰ ਵੀ ਜਲਦ ਹੀ ਸੱਦਿਆ ਜਾਵੇਗਾ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਇਸ ਦੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਬਗੀਚਾ ਸਿੰਘ ਨੇ ਪੱਤਰ ਜਾਰੀ ਕਰ ਦਿੱਤੀ ਹੈ। ਪੱਤਰ 'ਚ ਲਿਖਿਆ ਹੈ ਕਿ ''ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਕਮੇਟੀ 2 ਦਸੰਬਰ 2024 ਨੂੰ ਬਣਾਈ ਗਈ ਸੀ। ਉਸਦੇ ਮੈਂਬਰ ਵਜੋਂ ਆਪ ਜੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ ਹੋ। ਆਪ ਜੀ ਨੂੰ ਮਾਨਯੋਗ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਚਾਹ ਦਾ ਸੱਦਾ ਦਿੱਤਾ ਜਾਂਦਾ ਹੈ, ਜਿੱਥੇ ਸਿੰਘ ਸਾਹਿਬ ਆਪ ਜੀ ਨਾਲ ਚੱਲ ਰਹੇ ਮਸਲੇ ਸਬੰਧੀ ਤੁਹਾਡੇ ਨਾਲ ਗੱਲਬਾਤ ਕਰਨਗੇ। ਇਸ ਲਈ ਆਪ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜੀ ਨੂੰ ਮਿਲ ਕੇ ਜਾਣ ਦੀ ਖੇਚਲ ਕਰਨੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8