ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ : ਐਡਵੋਕੇਟ ਧਾਮੀ

Saturday, Jun 17, 2023 - 09:12 PM (IST)

ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੰਭਾਲਣਗੇ ਸੇਵਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ  ਹੋਣਗੀਆਂ।

ਇਹ ਖ਼ਬਰ ਵੀ ਪੜ੍ਹੋ : ਜਥੇਦਾਰ ਦੀ ‘ਜਥੇਦਾਰੀ’ ਚੜ੍ਹ ਗਈ ਸਿਆਸਤ ਦੀ ਭੇਟ : ਬੀਬੀ ਜਗੀਰ ਕੌਰ

ਐਡਵੋਕੇਟ ਧਾਮੀ ਨੇ ਪੰਥਕ ਸ਼ਖ਼ਸੀਅਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੱਦਾ ਪੱਤਰ ਭੇਜੇ ਜਾ ਰਹੇ ਹਨ।


author

Manoj

Content Editor

Related News