ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਲੋਕ ਸਭਾ ਉਮੀਦਵਾਰਾਂ ਲਈ ਜਾਰੀ ਕੀਤੇ ਹੁਕਮ

06/02/2024 6:54:35 PM

ਅੰਮ੍ਰਿਤਸਰ (ਸਰਬਜੀਤ)- ਦੇਸ਼ ਭਰ ਵਿੱਚ ਚੋਣਾਂ ਹੋਣ ਮਗਰੋਂ ਉਮੀਦਵਾਰਾਂ ਦੀਆਂ ਨਜ਼ਰਾਂ ਹੁਣ ਲੋਕ ਸਭਾ ਚੋਣਾਂ 2024 ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ। ਉਮੀਦਵਾਰਾਂ ਵਲੋਂ ਆਪਣੀ ਜਿੱਤ ਨੂੰ ਯਕੀਨੀ ਮੰਨਦਿਆਂ  ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਭ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੁਕਮ ਜਾਰੀ ਕਰਕੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ  4 ਜੂਨ ਨੂੰ ਲੋਕ ਸਭਾ ਚੋਣਾਂ 2024 ਦਾ ਨਤੀਜਾ ਆਉਣਾ ਹੈ। ਇਸ ਦੇ ਨਾਲ ਹੀ ਜੂਨ ਦਾ ਪਹਿਲਾ ਹਫ਼ਤਾ ਵੀ ਸਿੱਖ ਕੌਮ ਵੱਲੋਂ ਸ਼ਹੀਦੀ ਹਫ਼ਤੇ ਦੇ ਨਾਂ ਹੇਠ ਮਨਾਇਆ ਜਾਂਦਾ ਹੈ, ਕਿਉਂਕਿ ਜੂਨ ਮਹੀਨੇ 'ਚ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਮੰਦਿਰ ਸਾਹਿਬ 'ਤੇ ਭਾਰਤੀ ਹਕੂਮਤ ਵੱਲੋਂ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ, ਜਿਸ ਦੌਰਾਨ ਹਜ਼ਾਰਾਂ ਸਿੰਘ-ਸਿੰਘਣੀਆਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਨੂੰ ਸਮੁੱਚੇ ਸੰਸਾਰ 'ਚ ਵੱਸਦੇ ਸਿੱਖ ਸ਼ਰਧਾਂਜਲੀ ਭੇਂਟ ਕਰਦੇ ਹਨ ਅਤੇ ਜੂਨ ਦੇ ਇਸ ਪਹਿਲੇ ਹਫ਼ਤੇ ਨੂੰ ਦੁਖਦਾਈ ਯਾਦ ਵੱਜੋਂ ਮਨਾਉਂਦਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ 50.33 ਫ਼ੀਸਦੀ ਵੋਟਿੰਗ ; ਪੰਜਾਬ ਦੇ 13 ਹਲਕਿਆਂ 'ਚੋਂ ਸਭ ਤੋਂ ਘੱਟ

ਉਨ੍ਹਾਂ ਕਿਹਾ ਕਿ ਜੂਨ 84 ਦੇ ਇਸ ਘੱਲੂਘਾਰੇ ਨੂੰ ਤੀਜੇ ਘੱਲੂਘਾਰੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਤਾ ਗਿਆ ਹੈ। ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ 4 ਜੂਨ ਨੂੰ ਜਿਹੜੇ ਉਮੀਦਵਾਰ ਲੋਕ ਸਭਾ ਚੋਣਾਂ ਵਿੱਚ ਜਿੱਤ ਕੇ ਆਉਂਦੇ ਹਨ, ਉਹ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ ਨਤੀਜਿਆਂ ਮਗਰੋਂ ਢੋਲ-ਢਮੱਕੇ ਨਾਲ ਜਾਂ ਸਪੀਕਰ ਲਗਾ ਕੇ ਖੁਸ਼ੀ ਦਾ ਜਸ਼ਨ ਬਿਲਕੁਲ ਨਾ ਕਰਨ। ਸਗੋਂ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।

ਇਹ ਵੀ ਪੜ੍ਹੋ-  ਗੁਰਦਾਸਪੁਰ 'ਚ ਮੁਕੰਮਲ ਹੋਈ ਚੋਣ ਪ੍ਰਕਿਰਿਆ, ਹਲਕੇ 'ਚ 64.66 ਫ਼ੀਸਦੀ ਹੋਈ ਵੋਟਿੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News