ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨਾਲ ਮੁਲਾਕਾਤ ਕਰ ਕੀਤੀ ਖ਼ਾਸ ਅਪੀਲ
Sunday, Jun 23, 2024 - 06:36 PM (IST)
ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੁਲਾਕਾਤ ਕਰਕੇ ਧਾਰਮਿਕ ਰੀਤੀ ਰਿਵਾਜਾਂ ਸਬੰਧੀ ਗੱਲਬਾਤ ਕੀਤੀ। ਦੱਸਣਯੋਗ ਹੈ ਕਿ ਪਿਛਲੇ ਦਿਨੀ ਇੱਕ ਕੁੜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗਾ ਦਿਵਸ ਤੇ ਯੋਗਾ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਭਾਵੇਂ ਸ਼੍ਰੋਮਣੀ ਕਮੇਟੀ ਨੇ ਉਸ 'ਤੇ ਐੱਫ. ਆਰ. ਆਈ. ਦਰਜ ਕਰਵਾ ਦਿੱਤੀ ਹੈ ਪਰ ਇਸ ਗੱਲ ਨੂੰ ਲੈ ਕੇ ਸਿੱਖਾਂ ਵਿੱਚ ਹਾਲੇ ਵੀ ਬਹੁਤ ਜ਼ਿਆਦਾ ਨਾਰਾਜ਼ਗੀ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਅੱਤ ਦੀ ਗਰਮੀ 'ਚ ਘੰਟਿਆਂ ਤੋਂ ਲਾਈਨਾਂ 'ਚ ਖੜੀਆਂ ਸੰਗਤਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸ. ਜੀ. ਪੀ. ਸੀ. ਵੱਲੋਂ ਸੰਗਤਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਿਆਨੀ ਰਘਬੀਰ ਸਿੰਘ ਨੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਗੁਰੂ ਘਰ ਦੇ ਦਰਸ਼ਨਾਂ ਸਮੇਂ ਮਰਿਆਦਾ ਰੱਖਣ ਦੀ ਅਪੀਲ ਕੀਤੀ ਅਤੇ ਡਿਊਟੀ ਕਰ ਰਹੇ ਮੁਲਾਜ਼ਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਘਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵੱਲੋਂ ਕਦੇ ਵੀ ਕਿਸੇ ਚੀਜ਼ ਦੀ ਕਮੀ ਸੰਗਤਾਂ ਨੂੰ ਆਉਣ ਨਹੀਂ ਦਿੱਤੀ ਹੈ ਪਰ ਦੂਰੋਂ ਦੂਰੋਂ ਆਉਣ ਵਾਲੀਆਂ ਸੰਗਤਾਂ ਨੂੰ ਵੀ ਇਸ ਸਥਾਨ ਦੀ ਮਾਨਤਾ ਨੂੰ ਦੇਖਦੇ ਹੋਏ ਪੂਰੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਚਾਰੋਂ ਪਾਸੇ ਗੁਰਬਾਣੀ ਦੀਆਂ ਸਕਰੀਨਾਂ ਸਵੇਰੇ ਸ਼ਾਮ ਚੱਲਦੀਆਂ ਹਨ ਜਿਸ ਤੋਂ ਸੰਗਤ ਪਰਿਕਰਮਾ ਵਿੱਚ ਬੈਠ ਕੇ ਗੁਰਬਾਣੀ ਦਾ ਸਰਵਣ ਕਰ ਸਕਦੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਵਿਖੇ ਸੇਵਾ ਕਰ ਰਹੇ ਸੇਵਾਦਾਰਾਂ ਕੋਲੋਂ ਗੁਰੂ ਸਾਹਿਬ ਦੀ ਮਰਿਆਦਾ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਲੈ ਸਕਦੇ ਹਨ। ਜੇਕਰ ਕਿਸੇ ਸੇਵਾਦਾਰ ਕੋਲੋਂ ਉਹਨਾਂ ਨੂੰ ਕਿੰਤੂ ਪ੍ਰਿੰਤੂ ਜਾਂ ਬਿਨਾਂ ਵਜ੍ਹਾ ਤੋਂ ਕਿਸੇ ਤਰ੍ਹਾਂ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਆ ਕੇ ਸੂਚਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਵਿਦੇਸ਼ ਗਏ ਵਿਧਵਾ ਮਾਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਅਦਾਲਤ ਨੇ ਸੁਣਾਈ 2 ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8